Friday, October 18, 2024

ਯੂਥ ਅਕਾਲੀ ਦਲ ਟਕਸਾਲੀ ਦਾ ਰੋਡ ਸ਼ੋਅ 29 ਮਾਰਚ ਨੂੰ – ਬੱਬੀ ਬਾਦਲ

ਤਰਨ ਤਾਰਨ, 27 ਮਾਰਚ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਯੂਥ ਵਿੰਗ ਦੇ ਪ੍ਰਧਾਨ ਸੁਖਇੰਦਰ ਸਿੰਘ ਬੱਬੀ ਬਾਦਲ ਨੇ ਜਿਲਾ PUNJ2803201908ਤਰਨ ਤਾਰਨ ਦੇ ਪਿੰਡ ਬ੍ਰਹਮਪੁਰਾ ਵਿਖੇ ਯੂਥ ਅਕਾਲੀ ਦਲ ਟਕਸਾਲੀ ਦੇ ਵਰਕਰਾਂ ਨਾਲ ਮੀਟਿੰਗ ਕੀਤੀ।ਇਸ ਮੀਟਿੰਗ ਦੌਰਾਨ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ।
ਬੱਬੀ ਬਾਦਲ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਵਲੋਂ ਸਖਤੀ ਨਾਲ ਅਪਣਾਇਆ ਗਿਆ ਰੁਖ ਬਾਦਲਾਂ ਨੂੰ ਰਾਤ ਸੋਣ ਵੀ ਨਹੀਂ ਦਿੰਦਾ।ਉਨ੍ਹਾਂ ਦੋਸ਼ ਲਾਉਂਦਿਆਂ ਕਿਹਾ ਕਿ ਬਹਿਬਲ ਕਲਾਂ ਅਤੇ ਬਰਗਾੜੀ ਕਾਂਡ ਦੀ ਘਟਨਾ ਪਿੱਛੇ ਸਿਰਫ਼ ਤੇ ਸਿਰਫ਼ ਬਾਦਲ ਪਰਿਵਾਰ ਹੀ ਜਿੰਮੇਵਾਰ ਹੈ।ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਿੱਖਾਂ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਾਉਣ ਅਤੇ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀਆਂ ਲਈ ਬਾਦਲ ਪਰਿਵਾਰ ਨੂੰ ਛੇਤੀ ਤੋਂ ਛੇਤੀ ਸਲਾਖਾਂ ਪਿੱਛੇ ਕੀਤਾ ਜਾਵੇ ਤਾਂ ਜੋ ਸਿੱਖ ਕੌਮ ਨੂੰ ਇਨਸਾਫ ਮਿਲ ਸਕੇ।
    ਉਨ੍ਹਾਂ ਕਿਹਾ ਕਿ 29 ਮਾਰਚ ਦਿਨ ਸ਼ੁਕਰਵਾਰ ਨੂੰ ਮੋਹਾਲੀ ਤੋਂ ਅੰਮ੍ਰਿਤਸਰ ਤੱਕ ਇੱਕ ਯੂਥ ਅਕਾਲੀ ਦਲ ਟਕਸਾਲੀ ਦੇ ਨੌਜਵਾਨ ਵਰਕਰਾਂ ਦਾ ਵਿਸ਼ਾਲ ਰੋਡ ਸ਼ੋਅ ਕੱਢਿਆ ਜਾਵੇਗਾ।ਜਿਸ ਵਿੱਚ ਸ਼ਾਮਲ ਨੌਜਵਾਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਣਗੇ।
ਿਇਸ ਮੌਕੇ ਸਾਬਕਾ ਫੌਜ ਮੁੱਖੀ ਤੇ ਖਡੂਰ ਸਾਹਿਬ ਤੋਂ ਟਕਸਾਲੀ ਉਮੀਦਵਾਰ ਜਨਰਲ ਜੋਗਿੰਦਰ ਜਸਵੰਤ ਸਿੰਘ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ, ਖੇਮਕਰਨ ਹਲਕਾ ਇੰਚਾਰਜ ਦਲਜੀਤ ਸਿੰਘ ਗਿੱਲ, ਸਤਨਾਮ ਸਿੰਘ ਚੋਹਲਾ ਬਲਾਕ ਸੰਮਤੀ ਮੈਂਬਰ, ਕਸ਼ਮੀਰ ਸਿੰਘ ਸੰਘਾ ਫੈਡਰੇਸ਼ਨ ਪ੍ਰਧਾਨ, ਜਗਜੀਤ ਸਿੰਘ ਚੋਹਲਾ, ਸਤਨਾਮ ਸਿੰਘ ਕਰਮੂੰਵਾਲਾ, ਮਨਜਿੰਦਰ ਸਿੰਘ ਮਿੰਟੂ, ਨਿਸ਼ਾਨ ਸਿੰਘ ਲੁਹਾਰ, ਲਾਟੀ ਚੋਹਲਾ, ਵਰਿੰਦਰ ਜੋਹਲ ਢਾਏਵਾਲਾ, ਗੁਰਭੇਜ ਸਿੰਘ ਨਿੱਕਾ ਚੋਹਲਾ, ਸਰਬਜੀਤ ਸਿੰਘ ਮੋਹਨਪੁਰਾ, ਸਰਦੂਲ ਸਿੰਘ ਸੰਗਤਪੁਰਾ, ਜਗਰੂਪ ਸਿੰਘ ਪੱਖੋਪੁਰਾ, ਗੁਰਸਾਹਿਬ ਸਿੰਘ ਆਦਿ ਨੌਜਵਾਨ ਆਗੂ ਮੌਜੂਦ ਸਨ।
 

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …

Leave a Reply