Friday, October 18, 2024

ਪ੍ਰਾਈਵੇਟ ਸਕੂਲਾਂ ਵਲੋਂ ਸ਼ਰੇਆਮ ਲੁੱਟ, ਪਰ ਪ੍ਰਸਾਸ਼ਨ ਤੇ ਸਿੱਖਿਆ ਅਧਿਕਾਰੀ ਚੁੱਪ – ਜਗਤਾਰ ਦਿਆਲਪੁਰਾ

ਸਮਰਾਲਾ, 27 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਰੋਪੜ ਤੋਂ ‘ਆਪ’ ਵਿਧਾਇਕ ਤੇ ਆਮ ਆਦਮੀ ਪਾਰਟੀ ਸਮਰਾਲਾ ਦੇ ਆਗੂਆਂ ਵੱਲੋਂ ਸਮਰਾਲਾ ਦੇ Jagtar Dialpuraਇੱਕ ਪ੍ਰਾਈਵੇਟ ਸਕੂਲ ਵੱਲੋਂ ਕਿਤਾਬਾਂ ਅਤੇ ਵਰਦੀਆਂ `ਚ ਕੀਤੀ ਜਾ ਰਹੀ ਲੁੱਟ ਸਬੰਧੀ ਸਕੂਲ ਪ੍ਰਬੰਧਕਾਂ ਨਾਲ ਮੀਟਿੰਗ ਤੇ ਪੇਰੈਂਟਸ ਐਸੋਸੀਏਸ਼ਨ ਵੱਲੋਂ ਇੱਕ ਦਰਖਾਸਤ ਐਸ.ਐਸ.ਪੀ ਖੰਨਾ ਨੂੰ ਵੀ ਦਿੱਤੀ ਗਈ ਹੈ, ਪਰ ਇਸ ਦਾ ਕੋਈ ਲਾਭ ਨਹੀਂ ਹੋਇਆ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸਮਰਾਲਾ ਹਲਕਾ ਇੰਚਾਰਜ ਜਗਤਾਰ ਸਿੰਘ ਦਿਆਲਪੁਰਾ ਕਰਦਿਆਂ ਕਿਹਾ ਕਿ ਇਸ ਸਬੰਧੀ ਪੇਰੈਂਟਸ ਐਸੋਸੀਏਸ਼ਨ ਅਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ ਵੱਲੋਂ ਸਾਂਝੇ ਤੌਰ ਡੀ.ਐਸ.ਪੀ ਸਮਰਾਲਾ ਕੋਲ ਆਪਣੇ ਬਿਆਨ ਦਰਜ ਕਰਵਾਏ ਗਏ ਹਨ ਤੇ ਮਾਪਿਆਂ ਵੱਲੋਂ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੀ ਜਾ ਰਹੀ ਲੁੱਟ ਸਬੰਧੀ ਐਸ.ਡੀ.ਐਮ ਨੂੰ ਇੱਕ ਮੈਮੋਰੰਡਮ ਵੀ ਵੀ ਦਿੱਤਾ ਗਿਆ।ਪ੍ਰੰਤੂ ਇਸ ਮੁੱਦੇ `ਤੇ ਪ੍ਰਸਾਸ਼ਨ ਨੇ ਪੂਰੀ ਤਰ੍ਹਾਂ ਚੁੱਪ ਧਾਰੀ ਹੋਈ ਹੈ ਅਤੇ ਪ੍ਰਾਈਵੇਟ ਸਕੂਲਾਂ ਦੀ ਲੁੱਟ ਨਿਰੰਤਰ ਜਾਰੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਪ੍ਰਾਈਵੇਟ ਸਕੂਲਾਂ ਵੱਲੋਂ ਸ਼ਰੇਆਮ ਕੀਤੀ ਜਾ ਰਹੀ ਲੁੱਟ ਸਬੰਧੀ ਲੁਧਿਆਣਾ ਦੇ ਜ਼ਿਲ੍ਹਾ ਸਿੱਖਿਆ ਅਫਸਰ ਅਤੇ ਬਲਾਕ ਸਿੱਖਿਆ ਅਫਸਰ ਨੂੰ ਵੀ ਜਾਣੂ ਕਰਵਾਇਆ ਜਾ ਚੁੱਕਾ ਹੈ।ਪ੍ਰੰਤੂ ਕਿਸੇ ਨੇ ਵੀ ਸਾਰ ਲੈਣੀ ਜਰੂਰੀ ਨਹੀਂ ਸਮਝੀ।ਉਨ੍ਹਾਂ ਪ੍ਰਸਾਸ਼ਨ ਅਤੇ ਸਿੱਖਿਆ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਹੀ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੀ ਜਾ ਰਹੀ ਲੁੱਟ ਨੂੰ ਕੋਈ ਨੱਥ ਨਾ ਪਾਈ ਤਾਂ ਆਮ ਆਦਮੀ ਪਾਰਟੀ ਤਿੱਖਾ ਸੰਘਰਸ਼ ਛੇੜਨ ਲਈ ਮਜਬੂਰ ਹੋਵੇਗੀ।ਇਸ ਮੌਕੇ ਉਨ੍ਹਾਂ ਨਾਲ ਸੁਖਵਿੰਦਰ ਸਿੰਘ ਮਾਛੀਵਾੜਾ, ਕੇਵਲ ਸਿੰਘ, ਕਸ਼ਮੀਰੀ ਲਾਲ ਹਾਜ਼ਰ ਸਨ।
 

Check Also

ਖਾਲਸਾ ਕਾਲਜ ਵਲੋਂ ਲੋਗੋ ਡਿਜ਼ਾਈਨਿੰਗ ਮੁਕਾਬਲਾ ਕਰਵਾਇਆ ਗਿਆ

ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਦੀ …

Leave a Reply