Monday, July 27, 2026

ਦਾਣਾ ਮੰਡੀ ਕਾਨਵਾਂ ਵਿਖੇ ਜਿਲਾ ਪੱਧਰੀ ਕਿਸਾਨ ਮੇਲਾ 2 ਅਪ੍ਰੈਲ ਨੂੰ – ਡਾ. ਹਰਤਰਨਪਾਲ ਸਿੰਘ

ਪਠਾਨਕੋਟ, 28 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਜੀ ਦੇ ਦਿਸ਼ਾਂ ਨਿਰਦੇਸ਼ਾਂ ਅਤੇ ਡਾ. ਸੁਤੰਤਰ ਕੁਮਾਰ ਐਰੀ ਡਾਇਰੈਕਟਰ PUNJ2803201914ਖੇਤੀਬਾੜੀ ਪੰਜਾਬ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪੰਜਾਬ ਪੱਧਰ `ਤੇ ਚਲਾਈ ਜਾ ਰਹੀ ਮੁਹਿੰਮ ਤਹਿਤ ਸਾਉਣੀ ਦੀਆਂ ਫਸਲਾਂ ਦੀ ਕਾਸਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਦਾਣਾ ਮੰਡੀ ਕਾਨਵਾਂ ਵਿਖੇ ਲਗਾਏ ਜਾ ਰਹੇ ਜ਼ਿਲਾ ਪੱਧਰੀ ਕਿਸਾਨ ਮੇਲੇ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਡਾ. ਹਰਤਰਨਪਾਲ ਸਿੰਘ ਸੈਣੀ ਮੁੱਖ ਖੇਤੀਬਾੜੀ ਅਫਸਰ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ।ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ, ਡਾ. ਰਜਿੰਦਰ ਕੁਮਾਰ ਖੇਤੀਬਾੜੀ ਅਫਸਰ, ਡਾ. ਪ੍ਰਿਤਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ, ਮਲਕੀਤ ਸਿੰਘ ਸਹਾਇਕ ਖੇਤੀ ਇੰਜੀਨੀਅਰ, ਗੁਰਦਿੱਤ ਸਿੰਘ, ਰਵਿੰਦਰ ਸਿੰਘ, ਜਤਿੰਦਰ ਕੁਮਾਰ, ਸੁਭਾਸ਼ ਚੰਦਰ ਖੇਤੀ ਵਿਸਥਾਰ ਅਫਸਰ, ਡਾ. ਵਿਕਰਾਂਤ ਧਵਨ, ਹਰਪ੍ਰੀਤ ਸਿੰਘ ਡਿਪਟੀ ਪੀ.ਡੀ, ਸਮੇਤ ਸਮੂਹ ਸਟਾਫ ਹਾਜ਼ਰ ਸੀ।
ਡਾ. ਹਰਤਰਨ ਪਾਲ ਸਿੰਘ  ਸਿੰਘ ਨੇ ਦੱਸਿਆ ਕਿ  ਜ਼ਿਲਾ ਪਠਾਨਕੋਟ ਦੇ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲਾ ਪੱਧਰੀ ਕਿਸਾਨ ਮੇਲਾ 2 ਅਪ੍ਰੈਲ ਦਿਨ ਮੰਗਲਵਾਰ ਨੂੰ ਦਾਣਾ ਮੰਡੀ ਕਾਨਵਾਂ ਬਲਾਕ ਪਠਾਨਕੋਟ ਵਿਖੇ ਲਗਾਇਆ ਜਾਵੇਗਾ।ਜਿਸ ਦਾ ਉਦਘਾਟਨ ਰਾਮਵੀਰ ਡਿਪਟੀ ਕਮਿਸ਼ਨਰ ਤੇ ਪ੍ਰਧਾਨਗੀ ਡਾ. ਪਰਮਿੰਦਰ ਸਿੰਘ ਸੰਯੁਕਤ ਨਿਰਦੇਸ਼ਕ (ਨਕਦੀ ਫਸਲਾਂ) ਕਰਨਗੇ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply