ਅੰਮ੍ਰਿਤਸਰ 31 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਖੇ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਕੇਵਲ ਸਿੰਘ ਗਿੱਲ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱੱਤੀ ਗਈ। ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਦੇ ਇਕੱਤਰਤਾ ਹਾਲ ਵਿਖੇ ਇਸ ਸਬੰਧ ਵਿਚ ਕੀਤੇ ਗਏ ਇਕ ਸਾਦਾ ਸਮਾਗਮ ਦੌਰਾਨ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਦਵਿੰਦਰ ਸਿੰਘ ਖੱਟੜਾ, ਸਤਵਿੰਦਰ ਸਿੰਘ ਟੌਹੜਾ, ਸਾਬਕਾ ਮੈਂਬਰ ਸੁਖਵਿੰਦਰ ਸਿੰਘ ਝਬਾਲ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਸੁਖਦੇਵ ਸਿੰਘ ਭੂਰਾਕੋਹਨਾ ਤੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਸਮੇਤ ਹੋਰਨਾਂ ਅਧਿਕਾਰੀਆਂ ਨੇ ਕੇਵਲ ਸਿੰਘ ਗਿੱਲ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ ਨੇ ਕੇਵਲ ਸਿੰਘ ਗਿੱਲ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਇੱਕ ਸਮਰੱਥ ਪ੍ਰਬੰਧਕ ਦੱਸਿਆ।ਮੁੱਖ ਸਕੱਤਰ ਡਾ. ਰੂਪ ਸਿੰਘ, ਦਵਿੰਦਰ ਸਿੰਘ ਖੱਟੜਾ, ਸਤਵਿੰਦਰ ਸਿੰਘ ਟੌਹੜਾ, ਸੁਰਜੀਤ ਸਿੰਘ ਭਿੱਟੇਵਡ, ਸਾਬਕਾ ਮੈਂਬਰ ਸੁਖਵਿੰਦਰ ਸਿੰਘ ਝਬਾਲ, ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ ਤੇ ਸੁਖਦੇਵ ਸਿੰਘ ਭੂਰਾਕੋਹਨਾ ਨੇ ਵੀ ਕੇਵਲ ਸਿੰਘ ਦੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਕੀਤੀ ਸੇਵਾ ਦੀ ਸ਼ਲਾਘਾਂ ਕੀਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਕੁਲਵਿੰਦਰ ਸਿੰਘ, ਸਕੱਤਰ ਸਿੰਘ, ਤੇਜਿੰਦਰ ਸਿੰਘ ਪੱਡਾ, ਬਲਵਿੰਦਰ ਸਿੰਘ ਕਾਹਲਵਾਂ, ਕਰਮਬੀਰ ਸਿੰਘ ਕਿਆਮਪੁਰ, ਨਿਸ਼ਾਨ ਸਿੰਘ, ਸਤਿੰਦਰ ਸਿੰਘ, ਸੁਲੱਖਣ ਸਿੰਘ ਭੰਗਾਲੀ, ਮੈਨੇਜਰ ਮੁਖਤਾਰ ਸਿੰਘ, ਸੂਰਤ ਸਿੰਘ ਸਾਬਕਾ ਮੈਂਬਰ, ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪਰਡੈਂਟ, ਸਾਬਕਾ ਮੀਤ ਸਕੱਤਰ ਚਾਨਣ ਸਿੰਘ, ਸਾਬਕਾ ਵਧੀਕ ਮੈਨੇਜਰ ਬਲਦੇਵ ਸਿੰਘ, ਗੁਰਮੀਤ ਸਿੰਘ ਅਤੇ ਕੇਵਲ ਸਿੰਘ ਗਿੱਲ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।
Check Also
ਸ਼ਹੀਦ ਭਗਤ ਸਿੰਘ ਸੁਖਦੇਵ ਰਾਜਗੁਰੂ ਜੀ ਦੇ ਸ਼ਹੀਦੀ ਦਿਹਾੜੇ ਸ਼ਰਧਾਂਜਲੀ ਭੇਟ
ਸੰਗਰੂਰ, 25 ਮਾਰਚ (ਜਗਸੀਰ ਲੌਂਗੋਵਾਲ) – ਸ਼ਹੀਦ ਭਗਤ ਸਿੰਘ ਸੁਖਦੇਵ ਰਾਜਗੁਰੂ ਜੀ ਦੇ ਸ਼ਹੀਦੀ ਦਿਹਾੜੇ …