Monday, July 20, 2026

ਸਰਵਹਿਤਕਾਰੀ ਵਿੱਦਿਆ ਮੰਦਰ ਦਾ ਅੱਠਵੀਂ ਤੇ ਪੰਜਵੀਂ ਕਲਾਸ ਦਾ ਨਤੀਜਾ ਸ਼ਾਨਦਾਰ

ਭੀਖੀ, 31 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਥਾਨਕ ਸਰਵਹਿਤਕਾਰੀ ਵਿਦਿਆ ਮੰਦਰ ਦਾ ਅੱਠਵੀਂ ਅਤੇ ਪੰਜਵੀਂ ਕਲਾਸ ਦਾ ਨਤੀਜਾ ਸਰਵਹਿਤਕਾਰੀ

ACD Systems Digital Imaging

ਸਿੱਖਿਆ ਸੰਮਤੀ ਜਲੰਧਰ ਦੇ ਸਰਵਹਿਤਕਾਰੀ ਸਿੱਖਿਆ ਬੋਰਡ ਵਲੋਂ ਘੋਸ਼ਿਤ ਕੀਤਾ ਗਿਆ।ਇਸ ਸਕੂਲ ਦੇ ਅੱਠਵੀਂ ਕਲਾਸ ਦੇ 70 ਵਿਦਿਆਰਥੀ ਵਧੀਆ ਅੰਕਾਂ ਦੀ ਪ੍ਰਾਪਤੀ ਨਾਲ ਅੱਵਲ ਆਏ।ਜਿਨ੍ਹਾਂ ਵਿਚੋਂ 12 ਵਿਦਿਆਰਥੀ ਪੂਰੇ ਪੰਜਾਬ ਵਿੱਚ ਮੈਰਿਟ ਸੂਚੀ ਵਿੱਚ ਚੁਣੇ ਗਏ।ਕੋਮਲ ਰਾਣੀ ਨੇ ਪੰਜਾਬ ਵਿਚੋਂ ਤੀਸਰਾ ਸਥਾਨ ਅਤੇ ਸਕੂਲ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।ਪ੍ਰਭਜੋਤ ਰਾਣੀ ਨੇ ਪੰਜਾਬ ਵਿਚੋਂ ਛੇਵਾਂ ਸਥਾਨ ਅਤੇ ਸਕੂਲ ਵਿਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ।ਕਸ਼ਿਕਾ ਨੇ ਪੰਜਾਬ ਵਿਚੋ ਸੱਤਵਾਂ ਸਥਾਨ ਅਤੇ ਸਕੂਲ ਵਿਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ।ਇਸ ਤਰ੍ਹਾਂ ਹੀ ਪੰਜਵੀ ਕਲਾਸ ਵਿਚੋਂ 42 ਵਿੱਦਿਆਰਥੀ ਚੰਗੇ ਅੰਕ ਪ੍ਰਾਪਤੀ ਨਾਲ ਪਾਸ ਹੋਏ।ਜਿਨ੍ਹਾਂ ਵਿਚੋਂ 14 ਵਿਦਿਆਰਥੀ ਪੂਰੇ ਪੰਜਾਬ ਵਿਚੋਂ ਮੈਰਿਟ ਸੂਚੀ `ਚ ਚੁਣੇ ਗਏ।ਹੁਸਨਵੀਰ ਕੌਰ ਨੇ ਪੰਜਾਬ ਵਿਚੋਂ ਅਤੇ ਸਕੂਲ ਦੋਨਾਂ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।ਉਦਿਸ਼ ਸਿੰਗਲਾ ਨੇ ਪੰਜਾਬ ਵਿਚੋਂ ਚੌਥਾ ਸਥਾਨ ਅਤੇ ਸਕੂਲ ਵਿਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ।ਖੁਸ਼ਪ੍ਰੀਤ ਕੌਰ ਨੇ ਪੰਜਾਬ ਵਿਚੋਂ ਪੰਜਵਾਂ ਅਤੇ ਸਕੂਲ ਵਿਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ।
                 ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਨੇ ਅਵਲ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ।ਨਗਰ ਪੰਚਾਇਤ ਦੇ ਪ੍ਰਧਾਨ ਵਿਨੋਦ ਕੁਮਾਰ ਸਿੰਗਲਾ ਨੇ ਕੋਮਲ ਰਾਣੀ ਅਤੇ ਸਮੂਹ ਵਿਦਿਆਰਥੀਆ ਨੂੰ ਚੰਗੀ ਕਾਰਗੁਜਾਰੀ ਤੇ ਵਧਾਈ ਦਿੱਤੀ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …

Leave a Reply