ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਸਥਿਤ ਸਰਾਂ ਸ੍ਰੀ ਗੁਰੂ ਰਾਮਦਾਸ ਵਿਖੇ ਟਾਕਸ ਫੋਰਸ ਵਜੋਂ ਸੇਵਾ ਨਿਭਾਅ ਰਹੇ
ਧਰਮੀ ਫ਼ੌਜੀ ਬਲਵਿੰਦਰ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ ਸਮੇਤ ਹੋਰਨਾਂ ਅਧਿਕਾਰੀਆਂ ਨੇ ਬਲਵਿੰਦਰ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਚਾਰਜ ਅਮਰੀਕ ਸਿੰਘ, ਕਾਬਲ ਸਿੰਘ, ਜੋਗਿੰਦਰ ਸਿੰਘ, ਜਸਬੀਰ ਸਿੰਘ, ਪਰਮਜੀਤ ਸਿੰਘ, ਗੁਰਮੀਤ ਸਿੰਘ, ਤੇਜਿੰਦਰ ਸਿੰਘ, ਅਵਤਾਰ ਸਿੰਘ, ਜਗੀਰ ਸਿੰਘ, ਨਿਰੰਕਾਰ ਸਿੰਘ, ਅਨੂਪ ਸਿੰਘ, ਲਖਵਿੰਦਰ ਸਿੰਘ, ਅਵਤਾਰ ਸਿੰਘ, ਜਸਵੰਤ ਸਿੰਘ ਤੋਂ ਇਲਾਵਾ ਬਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਬੀਬੀ ਸੁਰਿੰਦਰ ਕੌਰ, ਬੀਬੀ ਪਰਮਜੀਤ ਕੌਰ, ਬਲਜੀਤ ਸਿੰਘ, ਗੁਰਬਚਨ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ ਆਦਿ ਮੌਜੂਦ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media