Monday, October 19, 2026

ਦਿੱਲੀ ਕਮੇਟੀ ਨੇ ਕੈਂਥਲ ਪੀੜਿਤਾਂ ਨੂੰ ਚੈਕ ਵੰਡੇ

ਨਵੀਂ ਦਿੱਲੀ, 1 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਬੀਤੇ ਦਿਨੀਂ ਹਰਿਆਣਾ ਦੇ ਕੈਂਥਲ ਵਿਖੇ ਸਿੱਖ ਪਰਿਵਾਰਾਂ ’ਤੇ ਹੋਏ ਹਮਲੇ ਦੇ ਪੀੜਿਤ ਪਰਿਵਾਰਾਂ ਦੀ ਮਦਦ ਲਈ PUNJ0104201909ਅੱਗੇ ਆਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਕੈਂਥਲ ਹਾਦਸੇ ਦਾ ਖੁੱਦ ਜਾ ਕੇ ਮੁਆਇਨਾ ਕੀਤਾ ਅਤੇ ਪੀੜਿਤਾਂ ਨੂੰ ਮਦਤਦ ਦਾ ਭਰੋਸਾ ਦਿੱਤਾ।ਉਸੇ ਕੜੀ ਵਿੱਚ ਦਿੱਲੀ ਕਮੇਟੀ ਦੀ ਸੀਨੀਅਰ ਮੀਤ ਪ੍ਰਧਾਨ ਬੀਬੀ ਰਣਜੀਤ ਕੌਰ ਨੇ ਹਾਦਸੇ ਵਿੱਚ ਸ਼ਹੀਦ ਹੋਏ ਸਿੱਖ ਸ਼ਮਸ਼ੇਰ ਸਿੰਘ ਦੇ ਪਰਿਵਾਰ ਨੂੰ 1 ਲੱਖ ਦਾ ਚੈਕ ਭੇਂਟ ਕੀਤਾ ਤੇ 10 ਜ਼ਖਮੀ ਲੋਕਾਂ ਨੂੰ 10-10 ਹਜ਼ਾਰ ਦੇ ਚੈਕ ਵੰਡੇ।ਬੀਬੀ ਰਣਜੀਤ ਕੌਰ ਨੇ ਕਿਹਾ ਕਿ ਦਿਂੱਲੀ ਕਮੇਟੀ ਹਮੇਸ਼ਾਂ ਦਿੱਲੀ ਅਤੇ ਦਿੱਲੀ ਤੋਂ ਬਾਹਰ ਵਸਦੇ ਸਿੱਖ ਪਰਿਵਾਰਾਂ ਦੇ ਨਾਲ ਖੜੀ ਹੈ ਤੇ ਸਿੱਖਾਂ ਦੇ ਹੱਕਾਂ ਲਈ ਹਮੇਸ਼ਾ ਲੜਦੀ ਆਈ ਹੈ।ਉਹਨਾਂ ਨੇ ਹਰਿਆਣਾ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਕਿ ਉਨ੍ਹਾਂ ਘੱਟਗਿਣਤੀ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ ਅਤੇ ਜਿਹੜੇ ਇਸ ਤਰ੍ਹਾਂ ਦੀ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਵੀ ਕਰਨੀ ਚਾਹੀਦੀ ਹੈ।ਜਿਸ ਨਾਲ ਭਵਿੱਖ ਵਿੱਚ ਇਸ ਤਰ੍ਹਾਂ ਦੀ ਘਟਨਾਵਾਂ ਤੇ ਲਗਾਮ ਲਗ ਸਕੇ। ਕੈਂਥਲ ਦੇ ਸਿੱਖ ਪਰਿਵਾਰਾਂ ਵੱਲੋਂ ਬੀਬੀ ਰਣਜੀਤ ਕੌਰ ਸਹਿਤ ਸਮੁੱਚੀ ਦਿੱਲੀ ਕਮੇਟੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਸਾਨੂੰ ਮਾਣ ਹੈ ਕਿ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਅਤੇ ਉਹਨਾਂ ਦੀ ਟੀਮ ਨੇ ਘਟਨਾ ਦਾ ਪਤਾ ਲੱਗਦੇ ਹੀ ਤੁਰੰਤ ਪ੍ਰਸ਼ਾਸਨ ਨਾਲ ਗੱਲ ਕੀਤੀ ਅਤੇ ਸਾਡੀ ਮਦਦ ਕਰਨ ਲਈ ਇੱਥੇ ਪਹੁੰਚੇ।

Check Also

ਅੰਮ੍ਰਿਤਸਰ ‘ਚ ਡੇਂਗੂ ਵਿਰੋਧੀ ਮੁਹਿੰਮ – ਸਕੂਲਾਂ ਅਤੇ ਹੌਟਸਪੌਟ ਇਲਾਕਿਆਂ ‘ਚ ਐਂਟੀ-ਲਾਰਵਾ ਕਾਰਵਾਈ, ਸਪਰੇਅ ਤੇ ਫੌਗਿੰਗ

ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ …

Leave a Reply