ਲੌਂਗੋਵਾਲ, 2 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪਿੰਡਾਂ ਦੇ ਭੋਲੇ
ਭਾਲੇ ਲੋਕਾਂ ਨਾਲ ਕਾਂਗਰਸ, ਬਾਦਲ ਦਲ ਅਤੇ ਆਪ ਵਰਗੀਆਂ ਪਾਰਟੀਆਂ ਨੇ ਝੂਠੇ ਵਾਅਦੇ ਕਰਕੇ ਵੋਟਾਂ ਹਾਸਲ ਕਰ ਕੇ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਕੀਤੀ ਹੈ।ਇਨ੍ਹਾਂ ਪਾਰਟੀਆਂ ਦੇ ਆਗੂਆਂ ਨੇ ਪੰਜਾਬ ਨੂੰ ਕੰਗਾਲ ਕਰਨ `ਚ ਕੋਈ ਕਸਰ ਨਹੀਂ ਛੱਡੀ।ਉਹ ਆਪਣੀਆਂ ਜਾਇਦਾਦਾਂ ਤੇ ਕਾਰੋਬਾਰਾਂ ਵਿੱਚ ਬੇਤਹਾਸ਼ਾ ਵਾਧਾ ਕਰਕੇ ਐਸ਼ ਆਰਾਮ ਦੀ ਜ਼ਿੰਦਗੀ ਬਤੀਤ ਕਰ ਰਹੇ ਹਨ।ਸਰਦਾਰੀਆਂ ਟਰੱਸਟ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਜੁਗਰਾਜ ਸਿੰਘ ਢੱਡਰੀਆਂ ਦੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਉਹ ਪਾਰਲੀਮੈਂਟ ਹਲਕਾ ਸੰਗਰੂਰ ਤੋਂ ਚੋਣ ਲੜ ਰਹੇ ਹਨ।ਇਸ ਲਈ ਇਸ ਚੋਣ ਨੂੰ ਆਪਣੀ ਅਣਖ ਤੇ ਗ਼ੈਰਤ ਦੀ ਲੜਾਈ ਸਮਝ ਕੇ ਧਰਮਾਂ ਫ਼ਿਰਕਿਆਂ ਮਜ਼ਬਾਂ ਅਤੇ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਉਨਾਂ ਨੂੰ ਕਾਮਯਾਬ ਕਰ ਕੇ ਸੰਸਦ ਵਿੱਚ ਭੇਜਿਆ ਜਾਵੇ, ਤਾਂ ਜੋ ਇਲਾਕੇ ਦੀਆਂ ਸਮੱਸਿਆਵਾਂ ਅਤੇ ਦੁੱਖ ਤਕਲੀਫ਼ਾਂ ਦਾ ਹੱਲ ਹੋ ਸਕੇ।
ਇਸ ਮੌਕੇ ਗੁਰਜੰਟ ਸਿੰਘ ਕੱਟੂ ਪੀ.ਏ, ਨਵਦੀਪ ਸਿੰਘ ਬਾਜਵਾ, ਅੰਮ੍ਰਿਤਪਾਲ ਸਿੰਘ ਸਿੱਧੂ ਸਰਕਲ ਪ੍ਰਧਾਨ, ਜਗਜੀਤ ਸਿੰਘ ਸਮਰਾ, ਛੱਜੂ ਸਿੰਘ ਲੌਂਗੋਵਾਲ, ਦਰਸ਼ਨ ਸਿੰਘ ਖ਼ਾਲਸਾ, ਰਾਜ ਸਿੰਘ ਤਿਹਾੜੀਆ, ਰਣਵੀਰ ਸਿੰਘ ਢੱਡਰੀਆਂ, ਸਰਜਾ ਸਿੰਘ ਸਾਬਕਾ ਸਰਪੰਚ ਰੱਤੋਕੇ, ਅਨੂਪ ਸਿੰਘ ਰੱਤੋਕੇ ਆਦਿ ਹਾਜ਼ਰ ਸਨ।ਸਟੇਜ ਸਕੱਤਰ ਦੀ ਕਾਰਵਾਈ ਅਮਰਜੀਤ ਸਿੰਘ ਗਿੱਲ ਨੇ ਨਿਭਾਈ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media