ਭੀਖੀ/ਮਾਨਸਾ, 3 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਜ਼ਿਲਾ ਪ੍ਰਸ਼ਾਸ਼ਨ ਵਲੋਂ ਚਲਾਏ ਗਏ ‘ਸ਼ਨੀਵਾਰ ਸ਼੍ਰਮਦਾਨ ਮਿਸ਼ਨ’ ਦੇ ਦੂਜੇ ਹਫਤੇ ਤੜਕਸਾਰ ਹੀ ਜ਼ਿਲਾ ਪ੍ਰਸ਼ਾਸ਼ਨ ਦੇ ਉਚ ਅਧਿਕਾਰੀਆਂ ਨੇ ਸਰਕਾਰੀ ਕਰਮਚਾਰੀਆਂ ਨਾਲ ਮਿਲ ਕੇ ਸਫ਼ਾਈ ਮੁਹਿੰਮ ਜਾਰੀ ਰੱਖੀ।ਜਿਸ ਵਿਚ ਡਿਪਟੀ ਕਮਿਸ਼ਨਰ ਮਿਸ ਅਪਨੀਤ ਰਿਆਤ ਨੇ ਰੇਲਵੇ ਫਾਟਕ ਤੋਂ ਥਾਣਾ ਸਿਟੀ ਸਟੇਸ਼ਨ ਵਾਲੇ ਏਰੀਏ ਦੀ ਸਫਾਈ ਕੀਤੀ।ਕੂੜਾ ਇਕੱਠਾ ਕਰਨ ਲਈ ਬੈਗ, ਝਾੜੂ, ਰੇਹੜੀਆਂ, ਟਰਾਲੀਆਂ ਅਤੇ ਹੋਰ ਲੋੜੀਂਦਾ ਸਮਾਨ ਮਿਊਂਸਪਲ ਕਾਊਂਸਲ ਵਲੋਂ ਮੁਹੱਈਆ ਕਰਵਾਇਆ ਗਿਆ।ਡਿਪਟੀ ਕਮਿਸ਼ਨਰ ਵਲੋਂ ਦੁਕਾਨਦਾਰਾਂ ਨੂੰ ਪਲਾਸਟਿਕ ਦੇ ਲਿਫ਼ਾਫੇ ਨਾ ਵਰਤਣ ਦੀ ਹਦਾਇਤ ਕੀਤੀ ਗਈ ਅਤੇ ਨਾਲ ਹੀ ਨਜਾਇਜ਼ ਕਬਜ਼ੇ ਹਟਾਉਣ ਲਈ ਵੀ ਕਿਹਾ ਗਿਆ।
ਇਸ ਮੌਕੇ ਸਹਾਇਕ ਕਮਿਸ਼ਨਰ ਨਵਦੀਪ ਕੁਮਾਰ, ਐਸ.ਡੀ.ਐਮ ਮਾਨਸਾ ਅਭਿਜੀਤ ਕਪਲਿਸ਼, ਐਸ.ਡੀ.ਐਮ ਸਰਦੂਲਗੜ ਲਤੀਫ ਅਹਿਮਦ, ਜ਼ਿਲਾ ਵਿਕਾਸ ਤੇ ਪੰਚਾਇਤ ਅਫਸਰ ਦਿਨੇਸ਼ ਵਸ਼ਿਸ਼ਟ, ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …