2000 ਤੋਂ ਵੱਧ ਖਿਡਾਰੀ ਖੇਡਾਂ `ਚ ਲੈਣਗੇ ਹਿੱਸਾ-ਸਹਾਇਕ ਕਮਿਸ਼ਨਰ
ਅੰਮ੍ਰਿ੍ਤਸਰ, 3 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – 64ਵੀਆਂ ਨੈਸ਼ਨਲ ਸਕੂਲ ਖੇਡਾਂ 7 ਤੋਂ 12 ਅਪ੍ਰੈਲ ਤੱਕ ਅੰਮ੍ਰਿਤਸਰ ਵਿਖੇ ਹੋ ਰਹੀਆਂ ਹਨ।ਇਨ੍ਹਾਂ ਖੇਡਾਂ ਦਾ
ਉਦਘਾਟਨ 7 ਅਪ੍ਰੈਲ ਨੂੰ ਗੁਰੂ ਨਾਨਕ ਸਟੇਡੀਅਮ ਵਿਖੇ ਸਵੇਰੇ 9.00 ਵਜੇ ਹੋਵੇਗਾ।
ਸ੍ਰੀਮਤੀ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਜਨਰਲ ਨੇ ਜਿਲ੍ਹਾ ਪ੍ਰੀਸ਼ਦ ਦੇ ਮੀਟਿੰਗ ਹਾਲ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ।ਉਨ੍ਹਾਂ ਦੱਸਿਆ ਕਿ ਦੇਸ਼ ਭਰ ਵਿਚੋਂ 2000 ਦੇ ਕਰੀਬ ਖਿਡਾਰੀ ਅਤੇ ਉਨ੍ਹਾਂ ਦੇ ਕੋਚ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਣਗੇ।ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਿਡਾਰੀਆਂ ਦੇ ਠਹਿਰਣ ਵਾਲੀ ਜਗ੍ਹਾ ਤੇ ਫਾਗਿੰਗ, ਪੀਣ ਵਾਲਾ ਪਾਣੀ, ਫਾਇਰ ਬਿ੍ਰਗੇਡ ਅਤੇ ਟਾਇਲਟਸ ਦਾ ਢੁੱਕਵਾਂ ਪ੍ਰਬੰਧ ਕੀਤਾ ਜਾਵੇ।ਉਨ੍ਹਾਂ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਖਿਡਾਰੀਆਂ ਦੇ ਠਹਿਰਣ ਵਾਲੀ ਥਾਂ ਤੇ ਸੁਰੱਖਿਆ ਦੇ ਪ੍ਰਬੰਧ ਯਕੀਨੀ ਬਣਾਏ ਜਾਣ।ਮੀਟਿੰਗ ਵਿੱਚ ਹਾਜ਼ਰ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਖਿਡਾਰੀਆਂ ਦੇ ਖਾਣੇ ਦੀ ਗੁਣਵੱਤਾ ਦਾ ਪੂਰਾ ਧਿਆਨ ਰੱਖਿਆ ਜਾਵੇ ਅਤੇ ਉਨ੍ਹਾਂ ਨੂੰ ਕਿਸੇ ਪ੍ਰਕਾਰ ਦੀ ਵੀ ਮੁਸ਼ਕਲ ਪੇਸ਼ ਨਹੀਂ ਆਉਣੀ ਚਾਹੀਦੀ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸਲਵਿੰਦਰ ਸਿੰਘ ਸਮਰਾ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਨੇ ਦੱਸਿਆ ਕਿ ਅੰਮਿ੍ਰਤਸਰ ਵਿੱਚ 64ਵੀਆਂ ਨੈਸ਼ਨਲ ਸਕੂਲ ਖੇਡਾਂ ਦੌਰਾਨ ਫੈਨਸਿੰਗ, ਕਿੱਕ ਬਾਕਸਿੰਗ ਅਤੇ ਕਰਾਟੇ ਦੇ ਮੁਕਾਬਲ ਕਰਵਾਏ ਜਾਣਗੇ।ਉਨ੍ਹਾਂ ਦੱਸਿਆ ਕਿ ਫੈਨਸਿੰਗ ਦੇ ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ, ਕਿੱਕ ਬਾਕਸਿੰਗ ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਐਸ.ਐਲ ਭਵਨ ਸਕੂਲ ਅਤੇ ਕਰਾਟੇ ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਪੀ.ਬੀ.ਐਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਜਾਣਗੇ।ਸਮਰਾ ਨੇ ਦੱਸਿਆ ਕਿ ਖਿਡਾਰੀਆਂ ਦੇ ਠਹਿਰਣ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਲੜਕੇ ਅਤੇ ਲੜਕੀਆਂ ਦੇ ਠਹਿਰਣ ਦੇ ਪ੍ਰਬੰਧ ਵੱਖ ਵੱਖ ਸਕੂਲਾਂ ਵਿੱਚ ਕੀਤੇ ਗਏ ਹਨ।
ਇਸ ਮੀਟਿੰਗ ਵਿੱਚ ਸੁਖਨਾਜ ਸਿੰਘ ਡੀ.ਐਸ.ਪੀ, ਬਲਵਿੰਦਰ ਸਿੰਘ ਸਹਾਇਕ ਸਿਖਿਆ ਅਫਸਰ ਖੇਡਾਂ, ਵਰਿੰਦਰ ਕੁਮਾਰ, ਕਾਰਤਿਕ ਵਰਮਾਨੀ, ਐਸ.ਡੀ.ਓ ਜਲ ਤੇ ਸਪਲਾਈ, ਇੰਜ: ਚਰਨਜੀਤ ਸਿੰਘ, ਨਿਰਭੈਅ ਸਿੰਘ ਚੀਫ ਸੈਨਟਰੀ ਇੰਸਪੈਕਟਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
Check Also
ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …
Punjab Post Daily Online Newspaper & Print Media