Tuesday, July 7, 2026

ਸਵੀਪ ਮੁਹਿੰਮ ਤਹਿਤ ਵੋਟਰ ਜਾਗਰੂਕਤਾ ਲਈ ਕੱਢੀ ਮੋਟਰਸਾਈਕਲ ਰੈਲੀ

ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਸ਼ਿਵਦੁਲਾਰ ਸਿੰਘ ਢਿਲੋਂ ਜਿਲ੍ਹਾ ਚੋਣ ਅਧਿਕਾਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਰ ਅੱਜ ਸਵੀਪ ਤਹਿਤ PUNJ0404201907ਵੋਟਰਾਂ ਨੂੰ ਜਾਗਰੂਕ ਕਰਨ ਲਈ ਪਿੰਡ ਫਤਾਹਪੁਰ ਵਿਖੇ ਇਕ ਮੋਟਰਸਾਈਕਲ ਰੈਲੀ ਕੱਢੀ ਗਈ।ਰੈਲੀ ਦੌਰਾਨ ਵਰਕਰਾਂ ਨੇ ਆਪਣੇ ਮੋਟਰਸਾਈਕਲ ਅਤੇ ਸਕੂਟਰਾਂ ਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਬੈਨਰ ਵੀ ਲਗਾਏ ਸਨ।ਇਹ ਰੈਲੀ ਆਂਗਣਵਾੜੀ ਵਰਕਰਾਂ, ਹੈਲਪਰਾਂ ਅਤੇ ਫਤਾਹਪੁਰ ਦੇ ਲੋਕਾਂ ਵੱਲੋਂ ਸਾਂਝੇ ਤੌਰ `ਤੇ ਕੱਢੀ ਗਈ।
     ਸੀ.ਡੀ.ਪੀ.ਓ ਸ੍ਰੀਮਤੀ ਮੀਨਾ ਦੇਵੀ ਨੇ ਦੱਸਿਆ ਕਿ ਇਸ ਰੈਲੀ ਦਾ ਮੁੱਖ ਮਕਸਦ ਪਿੰਡ ਫਤਾਹਪੁਰ ਦੇ ਲੋਕਾਂ ਨੂੰ ਵੋਟ ਦੇ ਹੱਕ ਪ੍ਰਤੀ ਜਾਗਰੂਕ ਕਰਨਾ ਸੀ।ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਅਨੁਸਾਰ ਹਰੇਕ ਬਾਲਗ ਨੂੰ ਵੋਟ ਪਾਉਣ ਦਾ ਅਧਿਕਾਰ ਮਿਲਿਆ ਹੈ ਅਤੇ ਹਰੇਕ ਵੋਟਰ ਨੂੰ ਆਪਣੀ ਵੋਟ ਦੇ ਹੱਕ ਇਸਤੇਮਾਲ ਜਰੂਰ ਕਰਨਾ ਚਾਹੀਦਾ ਹੈ।ਮੀਨਾ ਦੇਵੀ ਨੇ ਦੱਸਿਆ ਕਿ ਕੋਈ ਵੀ ਵੋਟਰ ਟੋਲ ਫ੍ਰੀ ਨੰਬਰ 1950 `ਤੇ ਕਾਲ ਕਰਕੇ ਆਪਣੀ ਵੋਟ ਤੇ ਬੂਥ ਬਾਰੇ ਜਾਣਕਾਰੀ ਹਾਸਲ ਕਰ ਸਕਦਾ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਦਿਵਆਂਗ ਵਿਅਕਤੀਆਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਵਾਲੇ ਸਥਾਨ ਤੇ ਰੈਂਪ, ਪੀਣ ਦਾ ਪਾਣੀ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।ਉਨ੍ਹਾਂ ਕਿਹਾ ਕਿ 19 ਮਈ ਨੂੰ  ਲੋਕ ਸਭਾ ਚੋਣਾਂ ਦੌਰਾਨ ਹਰੇਕ ਵੋਟਰ ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰਨਾ ਚਾਹੀਦਾ ਹੈ ਅਤੇ ਦੇਸ਼ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਹਿੱਸਾ ਬਨਣਾ ਚਾਹੀਦਾ ਹੈ।ਉਨ੍ਹਾਂ ਨੇ ਲੋਕਾਂ ਨੂੰ ਪ੍ਰਣ ਕਰਵਾਇਆ ਕਿ ਹਰੇਕ ਵੋਟਰ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਡਰ, ਲਾਲਚ ਤੇ ਜਰੂਰ ਕਰਨਗੇ।ਇਸ ਮੌਕੇ ਸੁਪਰਵਾਈਜਰ ਅੰਜੂ ਬਾਲਾ ਅਤੇ ਸੁਖਜਿੰਦਰ ਕੌਰ ਵੀ ਹਾਜ਼ਰ ਸਨ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply