ਭੀਖੀ, 4 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਜਿਲ੍ਹਾ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਮਨੋਜ ਬਾਲਾ ਬਾਂਸਲ ਦੀ ਅਗਵਾਈ ਹੇਠ ਹਲਕਾ ਮਾਨਸਾ ਦੇ
ਪਿੰਡ ਮੱਤੀ ਵਿਖੇ ਵੱਡੀ ਗਿਣਤੀ `ਚ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਦੇ ਵਰਕਰ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ।ਜ਼ਿਲ੍ਹਾ ਪ੍ਰਧਾਨ ਡਾ. ਮਨੋਜ ਬਾਲਾ ਬਾਂਸਲ ਨੇ ਵਰਕਰਾਂ ਨੂੰ `ਜੀ ਆਇਆਂ` ਕਿਹਾ।ਉਨ੍ਹਾਂ ਕਿਹਾ ਕਿ ਪਾਰਟੀ `ਚ ਸ਼ਾਮਲ ਹੋਏ ਵਰਕਰਾਂ ਤੇ ਆਗੂਆਂ ਨੂੰ ਬਣਦਾ ਸਨਮਾਨ ਦਿੱਤਾ ਜਾਵੇਗਾ।ਇਸ ਮੌਕੇ ਪਿੰਡ ਵਾਸੀ ਅਤੇ ਕਾਂਗਰਸੀ ਆਗੂ ਮੋਜੂਦ ਸਨ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media