ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉਤਰੀ ਤੋਂ ਕਾਂਗਰਸੀ ਵਿਧਾਇਕ ਸੁਨੀਤ ਦੱਤੀ ਦੀ ਅਗਵਾਈ ਹੇਠ
ਨਗਰ ਨਿਗਮ ਕੌਂਸਲਰਾਂ ਅਤੇ ਕਾਂਗਰਸੀ ਆਗੂਆਂ ਵਲੋਂ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਐਲਾਨੇ ਗਏ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੂੰ ਵਧਾਈ ਦਿੰਦਿਆਂ ਮੂੰਹ ਮਿੱਠਾ ਕਰਾਇਆ ਗਿਆ।
ਵਿਧਾਇਕ ਦੱਤੀ ਦੇ ਕੈਂਪ ਆਫਿਸ ਪੁੱਜੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਦਾ ਹਾਰ ਪਾ ਕੇ ਸਵਾਗਤ ਕੀਤਾ ਗਿਆ ਤੇ ਕਾਂਗਰਸੀ ਟਿਕਟ ਮਿਲਣ ਤੇ ਵਧਾਈ ਦਿੰਦਿਆਂ ਮੂੰਹ ਮਿੱਠਾ ਕਰਵਾਇਆ ਗਿਆ।ਇਸ ਸਮੇਂ ਵੱਡੀ ਗਿਣਤੀ `ਚ ਹਾਜ਼ਰ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਦੱਤੀ ਨੇ ਕਿਹਾ ਕਿ ਉਹ ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਹੁਣ ਤੋਂ ਹੀ ਮੈਦਾਨ ਵਿੱਚ ਡਟਨ ਦੀ ਅਪੀਲ ਕੀਤੀ।ਇਸ ਸਮੇਂ ਸ਼੍ਰੀਮਤੀ ਮਮਤਾ ਦੱਤਾ ਪ੍ਰਧਾਨ ਪੰਜਾਬ ਪ੍ਰਦੇੇਸ਼ ਮਹਿਲਾ ਕਾਂਗਰਸ, ਕੌਂਸਲਰ ਸੁਮੀਰ ਦੱਤਾ ਉਰਫ ਸੋਨੂੰ ਦੱਤਾ, ਸੁਖਜਿੰਦਰ ਸਿੰਘ ਸੁੱਖ ਔਜਲਾ, ਪ੍ਰਦੀਪ ਕੁਮਾਰ ਕੌਂਸਲਰ, ਵਿਜੈ ਉਮਤ ਕੌਂਸਲਰ, ਬਲਵਿੰਦਰ ਸਿੰਘ ਗਿੱਲ ਕੌਂਸਲਰ, ਨਰਿੰਦਰ ਸਿੰਘ ਤੁੰਗ ਕੌਂਸਲਰ, ਕੋਂਸਲਰ ਹਰਪਨ ਔਜਲਾ, ਮਨਪ੍ਰੀਤ ਸਿੰਘ ਭਿਟੇਵੱਡ, ਦਿਲਸ਼ਾਦ ਬੋਪਾਰਾਏ, ਗੁਲਜਾਰ ਸਿੰਘ ਬਿੱਟੂ, ਵਿਕਰਮ ਦੱਤਾ ਆਦਿ ਹਾਜਰ ਸਨ।
Check Also
ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …
Punjab Post Daily Online Newspaper & Print Media