ਲੋਕ ਸਭਾ ਸੀਟ ਜਿੱਤ ਕੇ ਰਾਹੁਲ ਗਾਂਧੀ ਦੀ ਝੋਲੀ ਪਾਵਾਂਗਾ – ਔਜਲਾ
ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਂਗਰਸ ਹਾਈਕਮਾਂਡ ਵਲੋਂ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਐਲਾਨੇ ਗਏ ਕਾਂਗਰਸੀ ਉਮੀਦਵਾਰ
ਗੁਰਜੀਤ ਸਿੰਘ ਔਜਲਾ ਨੇ ਚੰਡੀਗੜ੍ਹ `ਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰ ਕੇ ਅਸ਼ੀਰਵਾਦ ਲਿਆ।
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਕੁਲ ਹਿੰਦ ਕਾਂਗਰਸ ਕਮੇਟੀ ਆਗੂ ਤੇ ਪੰਜਾਬ ਕਾਂਗਰਸ ਮਾਮਲਿਆਂ ਬਾਰੇ ਇੰਚਾਰਜ ਸ਼੍ਰੀਮਤੀ ਆਸ਼ਾ ਕੁਮਾਰੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ ਸਮੇਂ ਔਜਲਾ ਨੇ ਮੁੱਖ ਮੰਤਰੀ ਤੇ ਸੀਨੀਅਰ ਆਗੂਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਅਸ਼ੀਰਵਾਦ ਲਿਆ।ਕੈਪਟਨ ਅਮਰਿੰਦਰ ਸਿੰਘ ਨੇ ਔਜਲਾ ਦਾ ਮੂੰਹ ਮਿੱਠਾ ਕਰਵਾਉਂਦਿਆਂ ਲੋਕ ਸਭਾ ਚੋਣਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।ਗੁਰਜੀਤ ਸਿੰਘ ਔਜਲਾ ਨੇ ਵਿਸਵਾਸ਼ ਦਿਵਾਇਆ ਕਿ ਉਹ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਲੋਕ ਸਭਾ ਸੀਟ ਜਿੱਤ ਕੇ ਰਾਹੁਲ ਗਾਂਧੀ ਤੇ ਸ਼੍ਰੀਮਤੀ ਸੋਨੀਆ ਗਾਂਧੀ ਦੀ ਝੋਲੀ ਪਾਉਣਗੇ।ਉਨ੍ਹਾਂ ਨਾਲ ਵਿਧਾਇਕ ਡਾ: ਰਾਜ ਕੁਮਾਰ ਵੇਰਕਾ ਚੇਅਰਮੈਨ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਪੰਜਾਬ ਵੀ ਹਾਜਰ ਸਨ।
Check Also
ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …
Punjab Post Daily Online Newspaper & Print Media