Monday, May 20, 2024

ਤਲਵੰਡੀ ਸਾਬੋ `ਚ ਵਿਸਾਖੀ `ਤੇ ਸਿਆਸੀ ਕਾਨਫਰੰਸਾਂ ਨਾ ਹੋਣ ਦੇ ਫੈਸਲੇ ਦਾ ਸਵਾਗਤ

ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਵਿਖੇ ਵਿਸਾਖੀ ਦੇ ਪੁਰਬ ਮੌਕੇ ਸਿਆਸੀ ਕਾਨਫਰੰਸਾਂ ਨਾ Baba Balbir Singhਹੋਣ ਸਬੰਧੀ ਕੀਤੇ ਫੈਸਲੇ ਦਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁੱਖੀ ਸ਼੍ਰੋਮਣੀ ਸੇਵਾ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਸਵਾਗਤ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਤਿਉਹਾਰਾਂ ਸਮੇਂ ਧਾਰਮਿਕ ਅਸਥਾਨਾ ਤੇ ਸਿਆਸੀ ਕਾਨਫਰੰਸਾਂ ਨਹੀਂ ਹੋਣੀਆਂ ਚਾਹੀਦੀਆਂ ਤਾਂ ਜੋ ਸੰਗਤਾਂ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਗੁਰਧਾਮਾਂ ਤੇ ਨਤਮਸਤਕ ਹੋ ਸਕਣ। ਉਨ੍ਹਾਂ ਕਿਹਾ ਕਿ ਅਜਿਹੇ ਮੌਕਿਆਂ `ਤੇ ਧਾਰਮਿਕ ਦੀਵਾਨ ਹੀ ਸੱਜਣੇ ਚਾਹੀਦੇ ਹਨ।
    ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਜਾਰੀ ਬਿਆਨ ਵਿਚ ਕਿਹਾ ਹੈ ਕਿ ਕਿਹਾ ਕਿ ਵਿਸਾਖੀ ਖ਼ਾਲਸੇ ਦਾ ਸਾਜਨਾ ਦਿਵਸ ਹੈ।ਉਨ੍ਹਾਂ ਕਿਹਾ ਕਿ ਦਸ਼ਮੇਸ ਪਿਤਾ ਨੇ ਖਾਲਸਾ ਪੰਥ ਦੀ ਸਾਜਨਾ ਦੁਨੀਆਂ ਤੋਂ ਜਬਰ ਜੁਲਮ ਦਾ ਨਾਸ ਕਰਨ ਲਈ ਕੀਤੀ ਸੀ।
ਉਨ੍ਹਾਂ ਕਿਹਾ ਕਿ ਗੁਰਦੁਆਰਾ ਬੇਰ ਸਾਹਿਬ ਦੇਗਸਰ ਪਾਤਸ਼ਾਹੀ ਦਸਵੀਂ ਯਾਦਗਾਰ ਬਾਬਾ ਦੀਪ ਸਿੰਘ ਜੀ ਸ਼ਹੀਦ ਛਾਉਣੀ ਨਿਹੰਗ ਸਿੰਘਾਂ ਵਿਖੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਵਿਰਸਾ ਸੰਭਾਲ ਗਤਕਾ ਮੁਕਾਬਲੇ ਤੇ ਗੁਰਮਤਿ ਸਮਾਗਮ ਕਰਵਾਏ ਜਾਣਗੇ।ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸਮੂਹ ਨਿਹੰਗ ਸਿੰਘ ਦਲਾਂ ਦੇ ਸਹਿਯੋਗ ਨਾਲ ਖਾਲਸੇ ਦੇ ਨਿਆਰੇਪਨ ਨੂੰ ਰੂਪਮਾਨ ਕਰਦਾ ਮਹੱਲਾ 15 ਅਪ੍ਰੈਲ ਨੂੰ ਕੱਢਿਆ ਜਾਵੇਗਾ।
 

Check Also

ਏਡਿਡ ਸਕੂਲ ਬੰਦ ਕਰਨ ਅਤੇ ਗ੍ਰਾਂਟਾਂ ਵਿੱਚ ਕਟੌਤੀ ਦੀ ਵਿਰੁੱਧ 22 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ `ਚ ਰੋਸ ਮਾਰਚ ਦਾ ਐਲਾਨ

ਅੰਮ੍ਰਿਤਸਰ, 20 ਮਈ (ਖੁਰਮਣੀਆਂ) – ਏਡਿਡ ਸਕੂਲ ਟੀਚਰ ਯੂਨੀਅਨ ਅੰਮ੍ਰਿਤਸਰ ਦੀ ਮੀਟਿੰਗ ਸੈਕੰਡਰੀ ਸਕੂਲ ‘ਚ …

Leave a Reply