ਭੀਖੀ, 6 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਨਸ਼ਿਆਂ ਪ੍ਰਤੀ ਜਾਗਰੂਕਤਾ ਲਈ ਥਾਣਾ ਸਿਟੀ-2 ਪੁਲਿਸ ਵਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ
ਵਿਖੇ ਇੱਕ ਸੈਮੀਨਾਰ ਕਰਵਾਇਆ ਗਿਆ ।
ਇਸ ਸਮੇਂ ਵਿਸ਼ੇਸ਼ ਤੌਰ `ਤੇ ਪਹੁੰਚੇ ਥਾਣਾ ਸਿਟੀ-2 ਮੁਖੀ ਮੈਡਮ ਸਰਬਜੀਤ ਕੌਰ ਨੇ ਦੱਸਿਆ ਕਿ ਪੰਜਾਬ ਪੁਲਿਸ ਵਲੋਂ ਨਸ਼ਿਆਂ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਸਮਾਜ ਵਿੱਚ ਨੌਜਵਾਨ ਪੀੜ੍ਹੀ ਨੂੰ ਨਸ਼ੇ ਦੀ ਬੁਰੀ ਅਲਾਮਤ ਤੋ ਬਚਣ ਤੇ ਆਪਣਾ ਚੰਗਾ ਭਵਿੱਖ ਬਣਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਨਸ਼ੇ ਦੀ ਸਮਗਲਿੰਗ ਕਰਦਾ ਹੈ ਤਾ ਤਰੁੰਤ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਜਾਵੇ, ਤਾਂ ਜੋ ਨਸ਼ਾ ਸਮਗਲਰਾਂ ਨੂੰ ਨੱਥ ਪਾਈ ਜਾ ਸਕੇ।ਕਾਲਜ ਪ੍ਰਿੰਸੀਪਲ ਡਾਕਟਰ ਵਰਿੰਦਰ ਕੌਰ ਵਲੋਂ ਮੈਡਮ ਸਰਬਜੀਤ ਕੌਰ ਦਾ ਕਾਲਜ ਪਹੁੰਚਣ `ਤੇ ਸਨਮਾਨ ਕੀਤਾ ਗਿਆ।ਇਸ ਮੌਕੇ ਪ੍ਰੋਫੈਸਰ ਜਸਵਿੰਦਰ ਕੌਰ, ਏ.ਐਸ.ਆਈ ਬਲਵੰਤ ਸਿੰਘ ਭੀਖੀ ਤੇ ਵਿਦਿਆਰਥੀ ਹਾਜਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media