ਲੌਂਗੋਵਾਲ, 7 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਜਿਉਂ ਜਿਉਂ ਗਰਮੀ ਵਧ ਰਹੀ ਹੈ ਤਦ ਤਦ ਕਣਕ ਦੀ ਫਸਲ ਪੱਕਣ `ਤੇ ਆ ਰਹੀ ਹੈ।ਸਥਾਨਕ
ਕੈਂਬੋਵਾਲ ਰੋਡ ਵਿਖੇ ਕਿਸਾਨ ਸੋਹਣ ਸਿੰਘ ਨੇ ਆਪਣੇ ਖੇਤਾਂ ਵਿਖੇ ਕਣਕ ਵੱਢਣ ਦੀ ਸ਼ੁਰੂਆਤ ਵੀ ਕਰ ਦਿੱਤੀ ਹੈ।ਉਹਨਾਂ ਆਪਣੇ ਖੇਤ ਵਿਖੇ ਪਹੁੰਚੀ ਪੱਤਰਕਾਰਾਂ ਦੀ ਟੀਮ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਸ ਵਾਰ ਸਰਦੀ ਜਿਆਦਾ ਸਮੇਂ ਤੱਕ ਪੈਣ ਕਾਰਨ ਕਣਕ ਦੀ ਫ਼ਸਲ ਪੱਕਣ ਵਿੱਚ ਲੇਟ ਹੋ ਗਈ ਹੈ।ਪੰਜਾਬੀ ਲੇਬਰ ਨਾ ਮਿਲਣ ਕਾਰਨ ਸਾਨੂੰ ਮਜਬੂਰੀ ਵੱਸ ਪ੍ਰਵਾਸੀ ਮਜ਼ਦੂਰਾਂ ਤੋਂ ਕਣਕ ਦੀ ਵਢਾਈ ਦਾ ਕੰਮ ਕਰਵਾਉਣਾ ਪੈ ਰਿਹਾ ਹੈ।
ਇਸ ਮੌਕੇ ਇੱਕ ਹੋਰ ਕਿਸਾਨ ਕੁਲਵੰਤ ਸਿੰਘ ਨੇ ਦੱਸਿਆ ਕਿ ਖੇਤੀ ਲਾਗਤਾਂ ਵਧਣ ਨਾਲ ਕਣਕ ਦੀ ਵਢਾਈ ਵੀ ਕਾਫੀ ਮਹਿੰਗੀ ਹੋ ਚੁੱਕੀ ਹੈ ਅਤੇ ਕਿਸਾਨਾਂ ਵਲੋਂ 4000 ਰੁਪਏ ਪ੍ਰਤੀ ਏਕੜ ਦੇ ਕੇ ਇਨ੍ਹਾਂ ਪ੍ਰਵਾਸੀ ਮਜ਼ਦੂਰਾਂ ਤੋਂ ਕੰਮ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਵਿੱਚ ਹੋ ਰਹੀਆਂ ਲੋਕ ਸਭਾ ਚੋਣਾਂ ਨੇੜੇ ਹੋਣ ਕਾਰਨ ਪ੍ਰਵਾਸੀ ਮਜ਼ਦੂਰ ਬਹੁਤ ਘੱਟ ਗਿਣਤੀ ਵਿੱਚ ਪੰਜਾਬ ਆਏ ਹਨ ਜਿਸ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਵੱਲ ਸਰਕਾਰ ਨੂੰ ਧਿਆਨ ਦੇਣ ਦੀ ਲੋੜ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media