ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜਿਲ੍ਹਾ ਚੋਣ
ਅਧਿਕਾਰੀ ਸ਼ਿਵਦੁਲਾਰ ਸਿੰਘ ਢਿਲੋਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਚਲਾਈ ਜਾ ਰਹੀ ਸਵੀਪ ਮੁਹਿੰਮ ਦੌਰਾਨ ਖਾਲਸਾ ਕਾਲਜ ਫਾਰ ਬੀ.ਐਡ ਰਣਜੀਤ ਐਵੀਨਿਊ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਕਰਾਇਆ ਗਿਆ।
ਇਸ ਸੈਮੀਨਾਰ ਵਿੱਚ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਦੀ ਜਾਣਕਾਰੀ ਦੇਣ ਲਈ ਬਾਲ ਵਿਕਾਸ ਤੇ ਪ੍ਰਾਜੈਕਟ ਅਫਸਰ ਮੈਡਮ ਸ੍ਰੀਮਤੀ ਸੁਮਨ ਬਾਲਾ, ਬੀਬੀ ਇੰਦਰਜੀਤ ਕੌਰ ਪ੍ਰਧਾਨ ਪਿੰਗਲਵਾੜਾ ਸੁਸਾਇਟੀ ਅੰਮ੍ਰਿਤਸਰ ਤੋਂ ਇਲਾਵਾ ਵੱਖ-ਵੱਖ ਕਾਲਜਾਂ ਦੇ ਪ੍ਰਤੀਨਿਧੀ ਹਾਜਰ ਸਨ।ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਦੀ ਜਾਣਕਾਰੀ ਦਿੰਦਿਆਂ ਮੈਡਮ ਸੁਮਨ ਬਾਲਾ ਨੇ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦਾ ਹਰ ਵਿਅਕਤੀ 19 ਮਈ ਨੂੰ ਲੋਕ ਸਭਾ ਚੋਣਾਂ ਦੌਰਾਨ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰੇ।ਉਨ੍ਹਾਂ ਕਿਹਾ ਕਿ ਵੋਟ ਪਾਉਣੀ ਹਰ ਵੋਟਰ ਦਾ ਫਰਜ਼ ਹੈ ਅਤੇ ਸਭ ਨੂੰ ਇਹ ਡਿਊਟੀ ਸਮਝਣੀ ਚਾਹੀਦੀ ਹੈ।ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਵੋਟਰਾਂ ਦੀ ਸਹੂਲਤ ਲਈ ਚੋਣ ਕਮਿਸ਼ਨ ਵਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਵੋਟਰਾਂ ਨੂੰ ਵੋਟ ਪਾਉਣ ਸਮੇਂ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਨੌਜਵਾਨ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰਨ।ਉਨ੍ਹਾਂ ਕਿਹਾ ਕਿ ਵੋਟਾਂ ਸਬੰਧੀ ਕਿਸੇ ਕਿਸਮ ਦੀ ਜਾਣਕਾਰੀ ਲੈਣ ਲਈ ਟੋਲ ਫ੍ਰੀ ਨੰਬਰ 1950 ’ਤੇ ਕਾਲ ਕੀਤੀ ਜਾ ਸਕਦੀ ਹੈ।
ਇਸ ਮੌਕੇ ਵਿਦਿਆਰਥੀਆਂ ਨੂੰ ਈ.ਵੀ.ਐਮ ਅਤੇ ਵੀ.ਵੀ.ਪੈਟ ਮਸ਼ੀਨਾਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੇ ਸਮੁੱਚੀ ਚੋਣ ਪ੍ਰਕਿਰਿਆ ਬਾਰੇ ਬੜੀ ਉਤਸੁਕਤਾ ਨਾਲ ਜਾਣਕਾਰੀ ਹਾਸਲ ਕੀਤੀ ।ਇਸ ਮੌਕੇ ਸ੍ਰੀਮਤੀ ਸੁਮਨ ਬਾਲਾ ਵੱਲੋਂ ਸਵੀਪ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਕਾਲਜ ਤੋਂ ਲੈ ਕੇ ਰਣਜੀਤ ਐਵੀਨਿਊ ਮਾਰਕੀਟ ਤੱਕ ਇਕ ਰੈਲੀ ਵੀ ਕੱਢੀ ਗਈ।ਰੈਲੀ ਦੋਰਾਨ ਵਿਦਿਆਰਥੀਆਂ ਵੱਲੋਂ ਆਪਣੇ ਹੱਥਾਂ `ਚ ਵੋਟ ਦੀ ਅਹਿਮੀਅਤ ਨੂੰ ਦਰਸਾਉਂਦੇ ਪੋਸਟਰ ਵੀ ਫੜੇ ਹੋਏ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media