ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਾਂਗਰਸ ਸੇਵਾ ਦਲ ਅੰਮ੍ਰਿਤਸਰ ਦੀ ਸਮੁੱਚੀ ਲੀਡਰਸ਼ੀਪ ਅੱਜ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ
ਕਾਂਗਰਸੀ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੂੰ ਵਧਾਈਆਂ ਦੇਣ ਪੁੱਜੀ। ਕਾਂਗਰਸ ਸੇਵਾ ਦਲ ਦੇ ਜਿਆਦਾਤਰ ਆਗੂ ਪੂਰੀ ਵਰਦੀ ਵਿੱਚ ਸਨ। ਉਹਨਾ ਨੇ ਜਿੱਥੇ ਗੁਰਜੀਤ ਸਿੰਘ ਔਜਲਾ ਦਾ ਮੂੰਹ ਮਿੱਠਾ ਕਰਵਾ ਕੇ ਵਧਾਈਆ ਦਿੱਤੀਆਂ, ਉਥੇ ਸੇਵਾ ਦਲ ਦੇ ਸਾਰੇ ਆਗੂਆਂਾ ਨੇ ਇਕ ਸੁਰ `ਚ ਕਿਹਾ ਕੇ ਸੇਵਾ ਦਲ ਗੁਰਜੀਤ ਸਿੰਘ ਔਜਲਾ ਦੀ ਜਿੱਤ ਦੇ ਲਈ ਕੋਈ ਵੀ ਕਸਰ ਬਾਕੀ ਨਹੀ ਛੱਡੇਗਾ, ਜੋ ਹਮੇਸ਼ਾਂ ਹੀ ਕਾਂਗਰਸ ਦੀ ਮਜ਼ਬੂਤੀ ਦੇ ਲਈ ਇਕ ਅਹਿਮ ਰੋਲ ਅਦਾ ਕਰਦਾ ਆ ਰਿਹਾ ਹੈ। ਉਨਾਂ ਕਿਹਾ ਕਿ ਸੇਵਾ ਦਲ ਲੋਕ ਸਭਾਂ ਚੋਣਾਂ ਦੌਰਾਨ ਉਹ ਘਰ ਘਰ ਜਾ ਕੇ ਲੋਕਾਂ ਨੂੰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਵੋਟਾਂ ਪਵਾਉਣ ਦੇ ਲਈ ਮੁਹਿੰਮ ਸ਼ੁਰੂ ਕਰੇਗਾ।
ਇਸ ਸਮੇਂ ਲੀਲਾ ਵਰਮਾ ਮਹਿਲਾ ਇੰਚਾਰਜ ਪੰਜਾਬ ਪ੍ਰਦੇਸ਼ ਸੇਵਾ ਦਲ, ਮਨਜਿੰਦਰ ਕੌਰ, ਸੰਤੋਸ਼ ਕੌਰ, ਤਰੁਣ ਜਸਵਾਲ, ਅਸ਼ਵਨੀ ਕੁਮਾਰ, ਸਬਰਜੀਤ ਸਿੰਘ, ਸੁਖਰਾਜ ਤੇ ਹੋਰ ਆਗੂ ਵੀ ਹਾਜਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media