Saturday, June 20, 2026

ਪਰਮਿੰਦਰ ਢੀਂਡਸਾ ਦੇ ਸਵਾਗਤ ਲਈ ਸ਼ਾਹਪੁਰ ਕਲਾਂ ਤੋਂ ਕਾਫਲਾ ਰਵਾਨਾ

ਲੌਂਗੋਵਾਲ, 8 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਸ਼ਾਹਪੁਰ ਕਲਾਂ ਤੋ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉੁਮੀਦਵਾਰ PUNJ0804201911ਪਰਮਿੰਦਰ ਸਿੰਘ ਢੀਂਡਸਾ ਦੇ ਸਵਾਗਤ ਲਈ ਜਥੇਦਾਰ ਗੁਰਦੇਵ ਸਿੰਘ ਲੱਖਾ ਸਾਬਕਾ ਸਰਪੰਚ ਸ਼ਾਹਪੁਰ ਅਤੇ ਯੂਥ ਨੌਜਵਾਨ ਆਗੂ ਲਖਵਿੰਦਰ ਸਿੰਘ ਲੱਖੀ ਦੀ ਅਗਵਾਈ ਵਿੱਚ ਇੱਕ ਵਿਸ਼ਾਲ ਕਾਫਲਾ ਰਵਾਨਾ ਹੋਇਆ ਲਖਵਿੰਦਰ ਲੱਖੀ ਨੇ ਇਸ ਸਮੇਂ ਕਿਹਾ ਕਿ ਪਰਮਿੰਦਰ ਸਿੰਘ ਢੀਂਡਸਾ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਲੋਂ ਉੁਮੀਦਵਾਰ ਬਣਾਉਣ ਨਾਲ ਵਰਕਰਾਂ ਵਿੱਚ ਭਾਰੀ ਉਤਸ਼ਾਹ ਪੈਦਾ ਹੋਇਆ ਹੈ।ਪਰਮਿੰਦਰ ਸਿੰਘ ਢੀਂਡਸਾ ਲੋਕਾਂ ਨਾਲ ਜੁੜੇ ਹੋਏ ਤੇ ਵਿਕਾਸ ਦੇ ਮਸੀਹਾ ਵਜੋਂ ਜਾਣੇ ਜਾਂਦੇ ਲੀਡਰ ਹਨ। ਉੁਨ੍ਹਾਂ ਨੂੰ ਲੋਕ ਸਭਾ ਹਲਕਾ ਸੰਗਰੂਰ ਤੋਂ ਰਿਕਾਰਡ ਤੋੜ ਵੋਟਾਂ ਨਾਲ ਜਿੱਤਾ ਕੇ ਪਾਰਲੀਮੈਂਟ ਵਿੱਚ ਭੇਜਿਆ ਜਾਵੇਗਾ।
ਇਸ ਮੌਕੇ ਗਗਨਦੀਪ ਸਿੰਘ ਗਗਨ, ਕੇਸਰ ਸਿੰਘ, ਸੁਖਦੇਵ ਸਿੰਘ, ਲੀਲਾ ਸਿੰਘ, ਜੱਗੀ ਸਿੰਘ, ਕੁਲਦੀਪ ਸਿੰਘ ਆਦਿ ਅਕਾਲੀ ਵਰਕਰ ਹਾਜ਼ਰ ਸਨ ।
 

Check Also

ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …

Leave a Reply