ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਗੁਰੂ ਨਗਰੀ ਦੀ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਲੀਹਾਂ `ਤੇ ਲਿਆਉਣ ਲਈ ਖਾਲਸਾ ਕਾਲਜ ਵਿਖੇ
ਸੈਮੀਨਾਰ ਅਯੋਜਿਤ ਕੀਤਾ ਗਿਆ।ਜਿਸ ਦੋਰਾਨ ਏ.ਡੀ.ਸੀ.ਪੀ ਟ੍ਰੈਫਿਕ ਦਿਲਬਾਗ ਸਿੰਘ ਨੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੇ ਨਾਲ-ਨਾਲ ਮਨੁੱਖੀ ਕਦਰਾਂ ਕੀਮਤਾਂ ਬਰਕਰਾਰ ਰੱਖਣ ਲਈ ਪ੍ਰੇਰਿਆ।ਉਨਾਂ ਨੇ ਨੌਜਵਾਨਾਂ ਨੂੰ ਵਾਤਾਵਰਨ ਸਾਫ ਸੁਥਰਾ ਰੱਖਣ, ਪੌਦੇ ਲਗਾਉਣ, ਪਾਣੀ ਬਚਾਉਣ ਅਤੇ ਨਸ਼ਿਆਂ ਤੋਂ ਦੂਰ ਦੀ ਅੀਲ ਕੀਤੀ।ਇੰਸਪੈਕਟਰ ਪਰਮਜੀਤ ਸਿੰਘ ਟ੍ਰੈਫਿਕ ਐਜੂਕੇਸ਼ਨ ਅਫਸਰ ਨੇ ਦੁਰਘਟਨਾਵਾਂ ਤੋ ਬਚਣ, ਰੈਸ਼ ਡਰਾਈਵਿੰਗ, ਰੈਡ ਲਾਈਟ ਜੰਪ, ਸ਼ਰਾਬ ਪੀ ਕੇ ਗੱਡੀ ਚਲਾਉਣ ਅਤੇ ਟ੍ਰਿਪਲ ਰਾਈਵਿੰਗ ਨੂੰ ਨਿਯਮਾਂ ਦੇ ਖਿਲਾਫ ਦੱਸਦਿਆਂ ਵਿਦਿਆਰਥੀਆਂ ਨੂੰ ਇਸ ਤੋਂ ਬਚਣ ਤੇ ਹੋਰਨਾਂ ਨੂੰ ਜਗਰੂਕ ਕਰਨ ਲਈ ਕਿਹਾ।ਉਨਾਂ ਨੇ ਮੋਟਰ ਵਹੀਕਲ ਬਾਰੇ ਵੀ ਜਾਣਕਾਰੀ ਦਿੱਤੀ।ਵਿਦਿਆਰਥੀਆਂ ਨੇ ਟ੍ਰੈਫਿਕ ਨਿਯਮਾ ਦੀ ਪਾਲਣਾ ਕਰਨ ਅਤੇ ਦੁਰਘਟਨਾਵਾਂ ਦੇ ਸ਼ਿਕਾਰ ਹੋਏ ਵਿਅਕਤੀਆਂ ਨੂੰ ਇਲਾਜ ਲਈ ਹਸਪਤਾਲ `ਚ ਦਾਖਲ ਕਰਵਾਉਣ `ਚ ਮਦਦ ਕਰਨ ਦਾ ਪ੍ਰਣ ਵੀ ਲਿਆ।
ਇਸ ਮੋਕੇ ਪ੍ਰਿੰਸੀਪਲ ਮਹਿਲ ਸਿੰਘ, ਸ੍ਰੀਮਤੀ ਜਸਜੀਤ ਕੌਰ, ਜੋਰਾਵਰ ਸਿੰਘ ਜੁਆਲੋਜੀ ਅਤੇ ਵਿਦਿਆਰਥੀ ਹਾਜਰ ਸਨ।
Check Also
ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …
Punjab Post Daily Online Newspaper & Print Media