Saturday, June 20, 2026

ਚੌੜਾ ਬਜ਼ਾਰ ਵਿਖੇ ਸ਼ਬਦ ਗੁਰੂ ਯਾਤਰਾ ਦਾ ਹੋਵੇਗਾ ਭਰਵਾਂ ਸਵਾਗਤ

ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ  ਸਮਰਪਿਤ ਗੁਰਦੁਆਰਾ PUNJ0904201901ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਹੋਈ ਸ਼ਬਦ ਗੁਰੂ ਯਾਤਰਾ 10 ਅਪ੍ਰੈਲ ਨੂੰ ਸ੍ਰੀ ਅੰਮ੍ਰਿਤਸਰ ਪਹੁੰਚ ਰਹੀ ਹੈ।ਯਾਤਰਾ ਦੇ ਸਵਾਗਤ ਲਈ ਸ਼੍ਰੌਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ ਦੀ ਅਗਵਾਈ `ਚ ਇਲਾਕੇ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀ ਮੀਟਿੰਗ ਗੁ. ਗੋਬਿੰਦ ਨਗਰ ਸਾਹਿਬ ਵਿਖੇ ਹੋਈ।ਇਸ ਮੀਟਿੰਗ ਵਿੱਚ ਹਾਜਰ ਸੰਗਤਾਂ ਨੇ ਸਰਬਸੰਮਤੀ ਨਾਲ ਫੈਸਲਾ ਕੀਤਾ ਕਿ ਸ਼ਬਦ ਗੁਰੂ ਯਾਤਰਾ ਦਾ ਸਵਾਗਤ ਸਾਂਝੇ ਤੌਰ `ਤੇ ਸੁਲਤਾਨਵਿੰਡ ਰੋਡ ਸਥਿਤ ਚੌੜਾ ਬਜਾਰ ਦੇ ਸਾਹਮਣੇ ਕੀਤਾ ਜਾਵੇਗਾ।ਇਸ ਸਮੇਂ ਇਹ ਵੀ ਫੈਸਲਾ ਹੋਇਆ ਕਿ ਯਾਤਰਾ ਵਿੱਚ ਸ਼ਾਮਲ ਸੰਗਤਾਂ ਲਈ ਫਲ ਫਰੂਟ, ਮਠਿਆਈਆਂ ਅਤੇ ਜਲ ਦਾ ਪ੍ਰਬੰਧ ਸਾਰਿਆਂ ਵਲੋਂ ਮਿਲ ਕੇ ਕੀਤਾ ਜਾਵੇਗਾ।
    ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ `ਚ ਇਹ ਯਾਤਰਾ ਸ਼ਾਮ ਨੂੰ ਸੁਲਤਾਨਵਿੰਡ ਰੋਡ ਵਿਖੇ ਪਹੁੰਚੇਗੀ।ਇਸ ਤੋਂ ਪਹਿਲਾਂ ਸ਼ਬਦ ਗੁਰੂ ਯਾਤਰਾ ਦਾ ਪਿੰਡ ਸੁਲਤਾਨਵਿੰਡ ਦੀ ਸੰਗਤ ਵਲੋਂ ਗੁ. ਅਟਾਰੀ ਸਾਹਿਬ ਵਿਖੇ ਭਰਵਾਂ ਸਵਾਗਤ ਕੀਤਾ ਜਾਵੇਗਾ।ਇਸ ਮੀਟਿੰਗ ਵਿੱਚ ਬਲਵਿੰਦਰ ਸਿੰਘ ਖੱਦਰ ਭੰਡਾਰ, ਮੋਹਨ ਸਿੰਘ, ਚੌਧਰੀ ਦਰਸ਼ਨ ਸਿੰਘ, ਕੁਲਦੀਪ ਸਿੰਘ, ਰਛਪਾਲ ਸਿੰਘ ਗੁਰਮੁਖ ਸਿੰਘ ਬਿੱਟੂ, ਤਜਿੰਦਰ ਸਿਘ ਸੰਧੂ, ਬਲਬੀਰ ਸਿੰਘ ਬੀਰਾ, ਅਮਰੀਕ ਸਿੰਘ ਬਾਊ, ਗ੍ਰੰਥੀ ਭਾਈ ਤਰਸੇਮ ਸਿੰਘ, ਨਰਿੰਦਰਪਾਲ ਸਿੰਘ, ਪ੍ਰਚਾਰਕ ਅਮਰ ਸਿੰਘ, ਤੇਜਿੰਦਰ ਸਿੰਘ ਰਾਜਾ, ਮਲਕੀਅਤ ਸਿੰਘ, ਅਮਨਦੀਪ ਸਿੰਘ ਕੌਰ, ਇੰਦਰਜੀਤ ਸਿੰਘ, ਦਵਿੰਦਰ ਸਿੰਘ, ਗੁਰਪ੍ਰੀਤ ਸਿੰਘ ਗੋਪੀ ਆਦਿ ਹਾਜਰ ਸਨ।

Check Also

ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …

Leave a Reply