ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਨਾਲ ਸਬੰਧਤ ਕੰਮਾਂ ਨੂੰ ਸੁਖਾਲਾ ਬਨਾਉਣ ਅਤੇ
ਨਾਗਰਿਕਾਂ ਦੀ ਸਹੂਲਤ ਦੇ ਉਦੇਸ਼ ਨਾਲ ਕਈ ਮੋਬਾਇਲ ਐਪਲੀਕੇਸ਼ਨਾਂ ਤਿਆਰ ਕੀਤੀਆਂ ਹਨ ਅਤੇ ਜ਼ਿਲੇ ਦੇ ਨਾਗਰਿਕਾਂ ਨੂੰ ਇਸ ਸਹੁਲਤ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋ ਨੇ ਜ਼ਿਲ੍ਹਾ ਵਾਸੀਆਂ ਨੂੰ ਇਹਨਾਂ ਅਪਲੀਕੇਸ਼ਨਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।
ਜ਼ਿਲਾ ਚੋਣ ਅਫ਼ਸਰ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਸ਼ੁਰੂ ਕੀਤੀਆਂ ਐਪਲੀਕੇਸ਼ਨਾਂ ਵਿਚੋਂ ਇੱਕ ’ਸੁਵਿਧਾ ਐਪ’ ਹੈ।ਉਹਨਾਂ ਦੱਸਿਆ ਕਿ ਚੋਣ ਲੜ ਰਹੇ ਉਮੀਦਵਾਰਾਂ ਅਤੇ ਰਾਜਨੀਤਿਕ ਪਾਰਟੀਆਂ ਵੱਲੋਂ ਮੀਟਿੰਗ, ਰੈਲੀਆਂ ਆਦਿ ਕਰਨ ਤੋਂ ਪਹਿਲਾਂ ਮਨਜ਼ੂਰੀਆਂ ਲੈਣ ਸਬੰਧੀ ਅਪਲਾਈ ਕਰਨ ਲਈ ਇਹ ਇੱਕ ਸਿੰਗਲ ਵਿੰਡੋ ਸਿਸਟਮ ਹੈ।ਇਹ ਸਾਰੀ ਕਾਰਵਾਈ ਐਂਡਰਾਇਡ ਐਪ ਜ਼ਰੀਏ ਵੀ ਕੀਤੀ ਜਾ ਸਕਦੀ ਹੈ।ਉਹਨਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਉਮੀਦਵਾਰਾਂ/ਪਾਰਟੀਆਂ ਦੁਆਰਾ ਬੇਨਤੀ ਕਰਨ ਦੇ 24 ਘੰਟੇ ਅੰਦਰ ਮਨਜ਼ੂਰੀਆਂ ਦੇਣ ਸਬੰਧੀ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ।
ਉਹਨਾਂ ਦੱਸਿਆ ਕਿ ’ਸੀਵਿਜ਼ਲ’ ਨਾਮੀ ਇੱਕ ਹੋਰ ਮਹੱਤਵਪੂਰਨ ਐਪ ਟਾਈਮ-ਸਟੈਂਪਡ, ਆਦਰਸ਼ ਚੋਣ ਜ਼ਾਬਤੇ ਦੇ ਪ੍ਰਮਾਣ ਅਧਾਰਤ ਸਬੂਤ/ਖ਼ਰਚਾ ਹੱਦ ਦੀ ਉਲੰਘਣਾ, ਆਟੋ ਲੋਕੇਸ਼ਨ ਡਾਟਾ ਨਾਲ ਲਾਈਵ ਫੋਟੋ/ਵੀਡੀਓ ਦੀ ਸਹੂਲਤ ਪ੍ਰਦਾਨ ਕਰਦੀ ਹੈ। ਕੋਈ ਵੀ ਨਾਗਰਿਕ ਮੋਬਾਇਲ ਐਪ ਜ਼ਰੀਏ ਸ਼ਿਕਾਇਤ ਦਰਜ ਕਰਵਾ ਸਕਦਾ ਹੈ।ਫਿਰ ਉਡਣ ਦਸਤੇ ਮਾਮਲੇ ਦੀ ਪੜਤਾਲ ਕਰਦੇ ਹਨ ਅਤੇ ਰਿਟਰਨਿੰਗ ਅਫ਼ਸਰ ਫੈਸਲਾ ਲੈਂਦਾ ਹੈ।ਸੀਵਿਜ਼ਲ ਦਾ ਸਟੇਟਸ ਸੀਵਿਜ਼ਲ ਸ਼ਿਕਾਇਤ ਕਰਤਾ ਨਾਲ ਨਿਰਧਾਰਿਤ ਸਮਾਂ ਸੀਮਾ ਅੰਦਰ ਸਾਂਝਾ ਕੀਤਾ ਜਾ ਸਕਦਾ ਹੈ।
ਇਸੇ ਤਰਾਂ ’ਵੋਟਰ ਹੈਲਪਲਾਈਨ’ ਨਾਮੀ ਇੱਕ ਹੋਰ ਐਂਡਰਾਇਡ ਅਧਾਰਿਤ ਮੋਬਾਇਲ ਐਪ ਦੀ ਸ਼ੁਰੂਆਤ ਵੀ ਕੀਤੀ ਗਈ ਹੈ।ਇਹ ਐਪ ਸਾਰੇ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਮ ਲੱਭਣ, ਆਨਲਾਈਨ ਫਾਰਮ ਜਮਾਂ ਕਰਵਾਉਣ, ਐਪਲੀਕੇਸ਼ਨ ਦਾ ਸਟੇਟਸ ਚੈੱਕ ਕਰਨ, ਮੋਬਾਇਲ ਐਪ ’ਤੇ ਸ਼ਿਕਾਇਤ ਦਰਜ ਕਰਵਾਉਣ ਅਤੇ ਜਵਾਬ ਹਾਸਲ ਕਰਨ ਦੇ ਨਾਲ ਨਾਲ ਬੂਥ ਲੈਵਲ ਅਧਿਕਾਰੀਆਂ, ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ ਅਤੇ ਜਿਲਾਂ ਚੋਣ ਅਫ਼ਸਰਾਂ ਨਾਲ ਸੰਪਰਕ ਕਰਨ ਸਬੰਧੀ ਵੇਰਵੇ ਹਾਸਲ ਕਰਨ ਦੀ ਸਹੂਲਤ ਪ੍ਰਦਾਨ ਕਰਦੀ ਹੈ।
ਉਹਨਾਂ ਦੱਸਿਆ ਕਿ ਇਹ ਸਾਰੀ ਜਾਣਕਾਰੀ ਤੁਸੀਂ ਵੋਟਰ ਹੈਲਪਲਾਈਨ ਮੋਬਾਇਲ ਐਪ ਜਾਂ ਾਾਾ.ਨਵਸਪ.ਨਿ ੴਹਟਟਪ://ਾਾਾ.ਨਵਸਪ.ਨਿ/ ਪੋਰਟਲ ਜਾਂ 1950 ਹੈਲਪਲਾਈਨ ਨੰਬਰ ’ਤੇ ਕਾਲ ਕਰਕੇ ਹਾਸਲ ਕਰ ਸਕਦੇ ਹੋ।ਇਸੇ ਤਰਜ਼ ’ਤੇ ਨਾਗਰਿਕ 1950 ’ਤੇ ਐਸ.ਐਮ.ਐਸ ਭੇਜ ਕੇ ਐਸ.ਐਮਐਸ ਸੇਵਾ ਦਾ ਲਾਭ ਵੀ ਉਠਾ ਸਕਦੇ ਹਨ ਅਤੇ ਇਹ ਬਿਲਕੁਲ ਮੁਫ਼ਤ ਹੈ।ਇਸ ਮੋਬਾਇਲ ਐਪ ਜ਼ਰੀਏ ਸਾਰੇ ਫਾਰਮ, ਨਤੀਜੇ, ਉਮੀਦਵਾਰ ਦਾ ਹਲਫ਼ਨਾਮਾ, ਪ੍ਰੈਸ ਨੋਟ, ਵੋਟਰ ਜਾਗਰੂਕਤਾ ਅਤੇ ਹੋਰ ਮਹੱਤਵਪੂਰਨ ਨਿਰਦੇਸ਼ ਆਦਿ ਸਹੂਲਤਾਂ ਉਪਲੱਬਧ ਹੋ ਜਾਂਦੀਆਂ ਹਨ।
ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਦੇ ਨਾਲ ਹੀ ਦਿਵਿਆਂਗ ਲੋਕਾਂ (ਪੀ. ਡਬਲਿਊ. ਡੀਜ਼) ਦੀ ਸਹੂਲਤ ਲਈ ’ਪੀ.ਡਬਲਿਊ.ਡੀ ਐਪ’ ਵੀ ਸ਼ੁਰੂ ਕੀਤੀ ਗਈ ਹੈ।ਇਸ ਐਪ ਵਿਚ ਦਿਵਿਆਂਗ ਲੋਕ ਨਵੀਂ ਰਜਿਸਟ੍ਰੇਸ਼ਨ ਲਈ ਬੇਨਤੀ ਕਰਨ, ਪਤੇ ਵਿੱਚ ਤਬਦੀਲੀ, ਵੇਰਵੇ ਵਿੱਚ ਤਬਦੀਲੀ ਅਤੇ ਆਪਣੇ ਆਪ ਨੂੰ ਪੀ.ਡਬਲਿਊ.ਡੀ ਵਜੋਂ ਮਾਰਕ ਕਰਨ ਦੀਆਂ ਸਹੂਲਤਾਂ ਉਪਲੱਬਧ ਕਰਵਾਉਂਦੀ ਹੈ।ਪੀ.ਡਬਲਿਊ.ਡੀਜ਼ ਨੇ ਸਿਰਫ਼ ਆਪਣੇ ਸੰਪਰਕ ਸਬੰਧੀ ਵੇਰਵੇ ਭਰਨੇ ਹਨ ਅਤੇ ਫਿਰ ਉਨਾਂ ਨੂੰ ਡੋਰ-ਸਟੈੱਪ ਫੈਸਿਲਟੀ ਪ੍ਰਦਾਨ ਕਰਨਾ ਬੂਥ ਲੈਵਲ ਅਫ਼ਸਰ ਦੀ ਜ਼ਿੰਮੇਵਾਰੀ ਹੋਵੇਗੀ।
Punjab Post Daily Online Newspaper & Print Media