ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸੰਗਤਾਂ ਦੀ ਵਧਦੀ ਆਮਦ ਅਤੇ ਦਿਨੋ ਦਿਨ ਵਧ ਰਹੀ ਗਰਮੀ ਨੂੰ ਮੁੱਖ ਰੱਖਦਿਆਂ
ਸੰਗਤਾਂ ਲਈ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਦਿੱਤੇ ਵਿਸ਼ੇਸ਼ ਹੁਕਮ ਹੁਕਮ ਅਨੁਸਾਰ ਗੁਰਦੁਆਰਾ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਵਿਖੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।
ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੇ ਸ੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਰਹੇ ਬਾਬਾ ਤੇਜਾ ਸਿੰਘ ਜੀ ਦੀ ਯਾਦ ਵਿਚ ਸੰਗਤਾਂ ਲਈ ਛਬੀਲ ਦਾ ਵਿਸ਼ੇਸ ਪ੍ਰਬੰਧ ਕੀਤਾ ਗਿਆ ਹੈ।ਇਸੇ ਤਰ੍ਹਾਂ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਦੀ ਯਾਦ ਨੂੰ ਸਮਰਪਿਤ ਗੇਟ ਦੇ ਬਾਹਰਵਾਰ ਵੀ ਜਲ ਦੀ ਛਬੀਲ ਲਗਾਈ ਗਈ ਹੈਉਨ੍ਹਾਂ ਹੋਰ ਦਸਿਆ ਕਿ ਇਸੇ ਕੰਪਲੈਕਸ ਵਿਚ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਉਹ ਇਤਿਹਾਸਕ ਥੜ੍ਹਾ ਸਾਹਿਬ ਹੈ।ਜਿਸ `ਤੇ ਬਿਰਾਜਮਾਨ ਹੋ ਕੇ ਗੁਰੂ ਜੀ ਨੌਜਵਾਨਾਂ ਨੂੰ ਬਲ ਤੇ ਸਰੀਰਕ ਪੱਖੋਂ ਤੰਦਰੁਸਤ ਰੱਖਣ ਲਈ ਮੱਲ ਅਖਾੜੇ ਲਗਾਉਂਦੇ ਰਹੇ ਹਨ।ਉਨ੍ਹਾਂ ਕਿਹਾ ਕਿ ਇਹ ਜਗ੍ਹਾ ਵੀ ਸੰਗਤਾਂ ਦੇ ਦਰਸ਼ਨਾਂ ਲਈ ਖੋਲ੍ਹ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਦੂਰ-ਦੁਰਾਡੇ ਤੋਂ ਸ੍ਰੀ ਹਰਿਮੰਦਰ ਸਾਹਿਬ ਪੁੱਜਣ ਵਾਲ਼ੀਆਂ ਸੰਗਤਾਂ ਆਪਣੇ ਵਾਹਨਾਂ ਸਮੇਤ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਪੁੱਜ ਰਹੀਆਂ ਹਨ, ਜਿਥੇ ਬੁੱਢਾ ਦਲ ਵਲੋਂ ਜਲ-ਪਾਣੀ ਤੇ ਲੰਗਰ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media