ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁੱਖੀ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ
ਕਿਹਾ ਕਿ ਜਲ੍ਹਿਆਂ ਵਾਲੇ ਬਾਗ ਦੇ ਸਾਕੇ ਸਮੇਂ ਬੇਦੋਸ਼ਿਆਂ ਦੇ ਕੀਤੇ ਕਤਲੇਆਮ ਲਈ ਬਰਤਾਨੀਆ ਸਰਕਾਰ ਨੂੰ ਮੁਆਫੀ ਮੰਗਣੀ ਚਾਹੀਦੀ ਹੈ।ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਜਾਰੀ ਬਿਆਨ ਵਿਚ ਬਾਬਾ ਬਲਬੀਰ ਸਿੰਘ ਨੇ ਕਿਹਾ ਹੈ ਕਿ ਜਲ੍ਹਿਆਂ ਵਾਲਾ ਬਾਗ ਦੇ ਸਾਕੇ ਨੂੰ ਵਾਪਰਿਆਂ 100 ਸਾਲ ਪੂਰਾ ਹੋ ਰਿਹਾ ਹੈ।ਇਹ ਖੂਨੀ ਕਾਂਡ ਇਕ ਸ਼ਰਮਨਾਕ ਕਾਰਾ ਸੀ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
ਉਨ੍ਹਾਂ ਨੇ ਪਿਛਲੇ ਦਿਨੀਂ ਜਿਲ੍ਹਾ ਤਰਨ ਤਾਰਨ ਦੇ ਪਿੰਡ ਪੰਜਵੜ ਵਿਚ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਬੇਅਦਬੀ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿ ਗੁਰਬਾਣੀ ਦਾ ਨਿਰਾਦਰ ਕਰਨ ਵਾਲੇ ਅਨਸਰਾਂ ਵਿਰੁੱਧ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media