ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ -ਸੁਖਬੀਰ ਸਿੰਘ) – ਜ਼ਿਲ੍ਹੇ ਵਿਚ ਚੱਲ ਰਹੀ ਸਵੀਪ ਮੁਹਿੰਮ ਤਹਿਤ ਵੋਟਰਾਂ ਨੂੰ ਜਾਗਰੂਕ ਕਰਨ ਲਈ ਸ਼੍ਰੀਮਤੀ ਅਨਮਜੋਤ
ਕੌਰ ਚੋਣਕਾਰ ਰਜਿਸਟਰੇਸ਼ਨ ਅਫਸਰ 17-ਅੰਮ੍ਰਿਤਸਰ ਕੇਦਰੀ ਵਿਧਾਨ ਸਭਾ ਹਲਕਾ ਦੀ ਅਗਵਾਈ ਹੇਠ ਸਵੀਪ ਨੋਡਲ ਅਫਸਰ ਬਰਿੰਦਰਜੀਤ ਸਿੰਘ ਅਤੇ ਸ਼੍ਰੀਮਤੀ ਰਜਨੀ ਬਾਲਾ ਵਲੋ ਦਯਾਨੰਦ ਆਈ.ਟੀ.ਆਈ ਵਿਖੇ ਵਿਦਿਆਰਥੀਆਂ ਦਰਮਿਆਨ ਪੋਸਟਰ ਮੇਕਿੰਗ ਅਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ।
ਸਵੀਪ ਨੋਡਲ ਅਫਸਰ ਬਰਿੰਦਰਜੀਤ ਸਿੰਘ ਨੇ ਦੱਸਿਆ ਕਿ ਇਨਾਂ੍ਹ ਮੁਕਾਬਲਿਆਂ ਵਿਚ 28 ਸਿੱਖਿਆਰਥੀਆਂ ਨੇ ਭਾਗ ਲਿਆ।ਸੰਸਥਾ ਦੇ ਪ੍ਰਿੰਸੀਪਲ ਸੰਤੋਖ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਵੋਟ ਦੇ ਹੱਕ ਬਾਰੇ ਜਾਣਕਾਰੀ ਦਿੱਤੀ ਅਤੇ ਲਿਟਰੇਚਰ ਦੀ ਵੰਡ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਟੋਲ ਫ੍ਰੀ ਨੰਬਰ 1950 ਡਾਇਲ ਕਰਕੇ ਵੋਟਾਂ ਪ੍ਰਤੀ ਕਿਸੇ ਵੀ ਪ੍ਰਕਾਰ ਦੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।
ਸੰਸਥਾ ਦੇ ਨਵਜੋਤ ਸਿੰਘ ਜੀ.ਆਈ, ਪਰਮਜੀਤ ਸਿੰਘ ਜੀ.ਆਈ, ਰਬਿੰਦਰ ਸਿੰਘ, ਸੁਖਜੀਤ ਸਿੰਘ, ਰਵਿੰਦਰ ਸਿੰਘ, ਨਵਜੋਤ ਸ਼ਰਮਾ, ਗਗਨਦੀਪ ਸਿੰਘ, ਰਣਜੀਤ ਸਿੰਘ, ਚੰਨਪ੍ਰੀਤ ਸਿੰਘ, ਪ੍ਰਦੀਪ ਕੁਮਾਰ, ਸ੍ਰੀਮਤੀ ਸੁਲਕਸ਼ਨਾ ਕੁਮਾਰੀ, ਸ੍ਰੀਮਤੀ ਸੁਨੀਤਾ ਅਤੇ ਲਖਵਿੰਦਰ ਕੌਰ ਸਮੇਤ ਸਾਰੇ ਸਟਾਫ ਨੇ ਇਸ ਪ੍ਰੋਗਰਾਮ ਵਿਚ ਸ਼ਮੂਲੀਅਤ ਕੀਤੀ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media