Sunday, April 12, 2026

ਹਜ਼ਾਰਾਂ ਨੌਜਵਾਨ 13 ਅਪ੍ਰੈਲ ਨੂੰ ਜਲਿਆਂਵਾਲਾ ਬਾਗ ਪਹੁੰਚ ਕੇ ਸ਼ਹੀਦਾਂ ਨੂੰ ਕਰਨਗੇ ਸਿਜ਼ਦਾ

ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਟੂਡੈਂਟ ਯੂਨੀਅਨ ਤੇ ਨੌਜਵਾਨ ਭਾਰਤ ਸਭਾ ਵਲੋਂ ਬਣਾਈ ਗਈ ਜਲਿਆਂਵਾਲਾ ਬਾਗ ਖੂਨੀ ਸਾਕੇ ਦੀ PUNJ1104201910ਸ਼ਤਾਬਦੀ ਸਮਾਰੋਹ ਕਮੇਟੀ ਵਲੋਂ 13 ਅਪ੍ਰੈਲ ਨੂੰ ਸਥਾਨਕ ਰਾਮ ਬਾਗ (ਕੰਪਨੀ ਬਾਗ) ਵਿਖੇ ਕਰਵਾਈ ਜਾ ਰਹੀ ਕਾਨਫਰੰਸ ਵਿੱਚ ਵੱਡੀ ਗਿਣਤੀ `ਚ ਨੌਜਵਾਨ ਸ਼ਾਮਲ ਹੋਣਗੇ।ਜਿਥੋਂ ਉਹ ਮਾਰਚ ਕਰਦੇ ਹੋਏ ਜਲਿਆਂਵਾਲਾ ਬਾਗ ਪਹੁੰਚ ਕੇ ਸ਼ਹੀਦਾਂ ਨੂੰ ਸਿਜ਼ਦਾ ਕਰਨਗੇ।ਜਿੰਨਾਂ ਨੂੰ ਸਮਾਰਾਜ ਦੇ ਖਿਲਾਫ ਸੰਘਰਸ਼ ਜਾਰੀ ਰੱਖਣ ਅਤੇ ਸੱਚੀ ਸੁੱਚੀ ਧਰਮ ਨਿਰਪਖਤਾ `ਤੇ ਪਹਿਰਾ ਦੇਣ ਦਾ ਪ੍ਰਣ ਕਰਵਾਇਆ ਜਾਵੇਗਾ।ਸਥਾਨਕ ਵਿਰਸਾ ਵਿਹਾਰ ਵਿਖੇ ਕਰਵਾਈ ਗਈ ਇੱਕ ਪ੍ਰੈਸ ਕਨਫਰੰਸ ਦੌਰਾਨ ਇਹ ਜਾਣਕਾਰੀ ਦਿੰਦਿਆਂ ਨੌਜਵਾਨ ਭਾਰਤ ਸਭਾ ਦੇ ਸੂਬਾ ਪ੍ਰਧਾਨ ਰਮਿੰਦਰ ਸਿੰਘ ਪਟਿਆਲਾ, ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਪ੍ਰਧਾਨ ਰਣਵੀਰ ਰੰਧਾਵਾ ਤੇ ਸੂਬਾ ਮੀਤ ਪ੍ਰਧਾਨ ਹਰਦੀਪ ਕੌਰ ਕੋਟਲਾ ਨੇ ਦੱਸਿਆ ਕਿ ਦੋਨਾ ਹਮਖਿਆਲ ਜਥੇਬੰਦੀਆਂ ਵਲੋਂ ਖੂਨੀ ਸਾਕੇ ਦੀ ਸ਼ਤਾਬਦੀ ਮਨਾਉਣ ਲਈ ਵੱਡੇ ਪੱਧਰ `ਤੇ ਪ੍ਰਚਾਰ ਮੁਹਿੰਮ ਅਰੰਭੀ ਗਈ ਹ।ਜਿਸ ਤਹਿਤ ਡੇੜ ਲੱਖ ਪੈਂਫਲਿਟ, 25 ਹਜਾਰ ਪੋਸਟਰ ਤੇ ਹਜਾਰਾਂ ਸਟਿੱਕਰ ਤੇ 10000 ਦੇ ਕਰੀਬ ਵਿਦਿਆਰਥੀ ਸੰਘਰਸ਼ ਮੈਗਜ਼ੀਨ ਛਪਵਾਏ ਗਏ ਹਨ।ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜਤਿੰਦਰ ਸਿੰਘ ਛੀਨਾ ਵੀ ਮੌਜੂਦ ਸਨ।

Check Also

ਸੂਬਾ ਸਰਕਾਰ ਵੱਲੋਂ 6000 ਖੇਡ ਸੇਟਡੀਅਮ ਹੋਰ ਬਣਾਏ ਜਾਣਗੇ – ਖ਼ਜ਼ਾਨਾ ਮੰਤਰੀ ਚੀਮਾ

ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ …

Leave a Reply