ਅੰਮ੍ਰਿਤਸਰ 12 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ
ਥਰੇਸਾ ਵਲੋਂ ਜਲ੍ਹਿਆਂਵਾਲੇ ਬਾਗ ਦੇ ਸਾਕੇ ਸਬੰਧੀ ਮੰਗੀ ਗਈ ਮੁਆਫੀ ਨੂੰ ਨਾ ਕਾਫ਼ੀ ਦੱਸਦਿਆਂ ਕਿਹਾ ਹੈ ਕਿ ਬਰਤਾਨੀਆ ਨੂੰ ਇਸ ਸਾਕੇ ਲਈ ਬਿਨਾਂ ਸ਼ਰਤ ਮੁਆਫੀ ਮੰਗਣੀ ਚਾਹੀਦੀ ਹੈ।ਇਹ ਪ੍ਰਗਟਾਵਾ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਵਲੋਂ ਜਲ੍ਹਿਆਂਵਾਲੇ ਬਾਗ ਦੇ ਇਤਿਹਾਸਕ ਸਾਕੇ ਦੀ 100ਵੀਂ ਵਰ੍ਹੇਗੰਢ ਸਬੰਧੀ ਅੰਮ੍ਰਿਤਸਰ ਵਿੱਚ ਕਰਵਾਏ ਗਏ ਕੈਂਡਲ ਮਾਰਚ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਭਾਰਤ ਦੇ ਇਤਿਹਾਸ ਵਿਚ ਉਕਤ ਸਾਕੇ ਨੂੰੂ ਦਿਲ ਝੰਜੋੜ ਦੇਣ ਵਾਲੀ ਘਟਨਾ ਕਰਾਰ ਦਿੰਦੇ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਦੇ ਲੋਕ ਚਾਹੁੰਦੇ ਹਨ ਕੀ ਬਰਤਾਨੀਆ ਅੱਜ ਤੋਂ 100 ਸਾਲ ਪਹਿਲਾਂ ਕੀਤੀ ਇਸ ਘਿਨੌਣੀ ਘਟਨਾ ਲਈ ਮੁਆਫੀ ਮੰਗੇ।ਉਨਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਇਸ ਬਾਰੇ ਰੈਜੂਲੇਸ਼ਨ ਮਤਾ ਵੀ ਪਾਸ ਕਰ ਚੁੱਕੀ ਹੈ।
Check Also
ਸੂਬਾ ਸਰਕਾਰ ਵੱਲੋਂ 6000 ਖੇਡ ਸੇਟਡੀਅਮ ਹੋਰ ਬਣਾਏ ਜਾਣਗੇ – ਖ਼ਜ਼ਾਨਾ ਮੰਤਰੀ ਚੀਮਾ
ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ …
Punjab Post Daily Online Newspaper & Print Media