Wednesday, February 25, 2026

ਕਾਂਗਰਸ ਦੇ ਹੋਏ ਮਜੀਠੀਆ ਦੇ ਸਿਆਸੀ ਸਕੱਤਰ ਸੋਨੂੰ ਸੋਹਲ

ਬੁਲਾਰੀਆ ਨੇ ਬਣਾਇਆ ਆਪਣਾ ਸਿਆਸੀ ਸਕੱਤਰ
ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਝਟਕਾ ਲੱਗਾ ਜਦ ਮਾਝੇ ਦੇ ਸੀਨੀਅਰ ਅਕਾਲੀ ਆਗੂ ਤੇ ਪੰਜਾਬ ਦੇ PUNJ1204201906ਸਾਬਕਾ ਕੈਬਿਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਕੱਤਰ ਤੇ ਯੂਥ ਅਕਾਲੀ ਦਲ ਦੇ ਸਾਬਕਾ ਕੌਮੀ ਮੀਤ ਪ੍ਰਧਾਨ ਅਮਰਦੀਪ ਸਿੰਘ ਸੋਨੂੰ ਸੋਹਲ ਕਾਂਗਰਸ ਵਿੱਚ ਸ਼ਾਮਲ ਹੋ ਗਏ।ਪੰਜਾਬ ਦੇ ਕੈਬਿਨਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਤੇ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦੀ ਸਮੇਤ ਕਈ ਆਗੂਆਂ ਦੀ ਹਾਜ਼ਰੀ ਵਿਚ ਅਕਾਲੀ ਦਲ ਛੱਡ ਕੇ ਕਾਂਗਰਸ ਵਿਚ ਆਉਣ `ਤੇ ਸੋਨੂੰ ਸੋਹਲ ਨੂੰ ਸਰਕਾਰੀਆ ਤੇ ਬੁਲਾਰੀਆ ਨੇ ਸਿਰੋਪਾਉ ਪਾ ਕੇ ਪਾਰਟੀ ਵਿਚ ਸ਼ਾਮਲ ਕੀਤਾ ਤੇ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿਵਾਇਆ। ਉਨਾਂ ਕਿਹਾ ਕਿ ਇਸ ਨਾਲ ਕਾਂਗਰਸ ਪਾਰਟੀ ਨੂੰ ਮਜ਼ਬੂਤੀ ਮਿਲੇਗੀ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਪ੍ਰਮੁੱਖ ਆਗੂ ਅਕਾਲੀ ਦਲ ਨੂੰ ਅਲਵਿਦਾ ਕਹਿਣਗੇ।ਅਮਰਦੀਪ ਸਿੰਘ ਸੋਨੂੰ ਸੋਹਲ ਨੇ ਆਖਿਆ ਕਿ ਉਹ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਵਿਕਾਸਮੁਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਵਿਚ ਸ਼ਾਮਲ ਹੋਏ ਹਨ।ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਨੇ ਅਮਰਦੀਪ ਸਿੰਘ ਸੋਨੂੰ ਸੋਹਲ ਨੂੰ ਆਪਣਾ ਸਿਆਸੀ ਸਕੱਤਰ ਨਿਯੁੱਕਤ ਕਰਨ ਦਾ ਐਲਾਨ ਵੀ ਕੀਤਾ।
 ਇਸ ਮੌਕੇ ਵਿਧਾਇਕ ਡਾ. ਰਾਜ ਕੁਮਾਰ ਵੇਰਕਾ, ਸੰਤੋਖ ਸਿੰਘ ਭਲਾਈਪੁਰ ਵਿਧਾਇਕ ਬਾਬਾ ਬਕਾਲਾ, ਭਗਵੰਤਪਾਲ ਸਿੰਘ ਸੱਚਰ ਜਿਲਾ ਪ੍ਰਧਾਨ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ, ਮੇਅਰ ਨਗਰ ਨਿਗਮ ਅੰਮ੍ਰਿਤਸਰ ਕਰਮਜੀਤ ਸਿੰਘ ਰਿੰਟੂ ਤੋਂ ਇਲਾਵਾ ਹੋਰ ਵੀ ਕਾਂਗਰਸੀ ਆਗੂ ਹਾਜ਼ਰ ਸਨ।  

Check Also

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …

Leave a Reply