ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਵਿਸਾਖੀ ਦਾ ਤਿਉਹਾਰ ਬੜੇ ਜੋਸ਼ ਤੇ
ਉਤਸ਼ਾਹ ਨਾਲ ਮਨਾਇਆ ਗਿਆ।ਉਤਰੀ ਭਾਰਤ ਖਾਸ ਕਰਕੇ ਪੰਜਾਬ ਦਾ ਇਹ ਇੱਕ ਅਹਿਮ ਤਿਉਹਾਰ ਹੈ ਜਿਸ ਦੀ ਧਾਰਮਿਕ, ਇਤਿਹਾਸਕ ਤੇ ਸਮਾਜਿਕ ਮਹਤੱਤਾ ਹੈ।ਸਵੇਰ ਦੀ ਸਭਾ `ਚ ਵਿਦਿਆਰਥੀਆਂ ਵਲੋਂ ਵਿਸਾਖੀ ਤਿਉਹਾਰ ਨਾਲ ਸਬੰਧਿਤ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਜਿਸ ਦੌਰਾਨ ਇਸ ਤਿਉਹਾਰ ਦੀ ਅਹਿਮੀਅਤ, ਪੰਜਾਬੀ ਸੱਭਿਆਚਾਰ ਬਾਰੇ ਜਾਣਕਾਰੀ ਤੇ ਵਿਸਾਖੀ ਨਾਲ ਜੁੜੇ ਪਹਿਲੂਆਂ ਉਪਰ ਚਾਨਣਾ ਪਾਇਆ ਗਿਆ।ਜਲ੍ਹਿਆਂ ਵਾਲੇ ਬਾਗ ਦੇ ਸ਼ਹੀਦਾਂ ਦੇ ਨਾਲ-ਨਾਲ ਪੁਲਵਾਮਾ ਵਿਖੇ ਸ਼ਹੀਦ ਹੋਏ ਫੌਜੀ ਜਵਾਨਾਂਾ ਨੂੰ ਇੱਕ ਭਾਵ-ਭਿੰਨੇ ਗੀਤਾਂ ਰਾਹੀਂ ਸ਼ਰਧਾਂਜਲੀ ਭੇਂਟ ਕੀਤੀ ਗਈ।ਅਖੀਰ ਵਿੱਚ ਇਸ ਤਿਉਹਾਰ ਦਾ ਖਾਸ ਹਿੱਸਾ ਭੰਗੜਾ ਵੀ ਵਿਦਿਆਰਥੀਆਂ ਵਲੋਂ ਪੇਸ਼ ਕੀਤਾ ਗਿਆ ।
ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਅੰਮ੍ਰਿਤਸਰ ਵਲੋਂ ਵਿਸਾਖੀ ਮੌਕੇ ਸਾਰੇ ਵਿਦਿਆਰਥੀਆਂ ਤੇ ਸਟਾਫ਼ ਨੂੰ ਮੁਬਾਰਕ ਭੇਜੀ ਗਈ।
ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਸਭ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵੱਡਿਆਂ ਨੂੰ ਹਮੇਸ਼ਾਂ ਛੋਟਿਆਂ ਨੂੰ ਤਿਉਹਾਰ ਦੀ ਅਹਿਮੀਅਤ ਸਮਝਾ ਕੇ ਸਮੇਂ-ਸਮੇਂ ਆਪਸੀ ਭਾਈਚਾਰੇ ਨਾਲ ਇਹਨਾਂ ਨੂੰ ਮਨਾਉਣਾ ਚਾਹੀਦਾ ਹੈ ਤਾਂ ਜੋ ਭਾਈਚਾਰਕ ਤੇ ਕੌਮੀ ਏਕਤਾ ਬਣੀ ਰਹੇ ਤੇ ਆਉਣ ਵਾਲੀਆਂ ਪੀੜ੍ਹੀਆਂ ਵੀ ਤਿਉਹਾਰਾਂ ਨੂੰ ਮਨਾਉਂਦੀਆਂ ਰਹਿਣ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media