Thursday, February 26, 2026

ਗੁ. ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਖਾਲਸਾ ਸਾਜਣਾ ਦਿਵਸ ਮਨਾਉਣ ਲਈ ਜਥਾ ਰਵਾਨਾ

ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) PUNJ1204201910ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ 839 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ।ਕਮੇਟੀ ਵੱਲੋਂ ਪਾਕਿਸਤਾਨ ਭੇਜੇ ਗਏ ਇਸ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਰਵਿੰਦਰ ਸਿੰਘ ਖ਼ਾਲਸਾ ਕਰ ਰਹੇ ਹਨ, ਜਦਕਿ ਉਪ ਲੀਡਰ ਵਜੋਂ ਬੀਬੀ ਨਰਿੰਦਰ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਜਥੇ ਨਾਲ ਗਏ ਹਨ।ਜਥੇ ਦੀ ਰਵਾਨਗੀ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਤੇ ਗਿਆਨੀ ਗੁਰਮਿੰਦਰ ਸਿੰਘ ਸਮੇਤ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਕੀਤੀ।ਸ਼੍ਰੋਮਣੀ ਕਮੇਟੀ ਸਕੱਤਰ ਮਨਜੀਤ ਸਿੰਘ ਬਾਠ, ਮਹਿੰਦਰ ਸਿੰਘ ਆਹਲੀ, ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਪ੍ਰਤਾਪ ਸਿੰਘ, ਸੁਖਦੇਵ ਸਿੰਘ ਭੂਰਾਕੋਹਨਾ ਨੇ ਜਥੇ ਦੇ ਆਗੂਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਖ਼ਾਲਸਾ ਦਾ ਸਾਜਣਾ ਦਿਵਸ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੇਂਦਰ ਸਰਕਾਰ ਤੇ ਪਾਕਿਸਤਾਨ ਅੰਬੈਸੀ ਨੂੰ 872 ਪਾਸਪੋਰਟ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 839 ਸ਼ਰਧਾਲੂਆਂ ਨੂੰ ਵੀਜ਼ੇ ਮਿਲੇ ਹਨ ਜਦਕਿ 33 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਨਹੀਂ ਹੋਏ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਚੰਦੋਆ ਸਾਹਿਬ, ਅੰਮ੍ਰਿਤ ਸੰਚਾਰ ਲਈ ਕਕਾਰਾਂ ਤੋਂ ਇਲਾਵਾ ਹਰਮੋਨੀਅਮ ਸੈਟ ਅਤੇ ਬਰਤਨ (ਥਾਲ, ਗਲਾਸ ਆਦਿ) ਭੇਜੇ ਗਏ ਹਨ।
    ਇਸ ਸਮੇਂ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਸਾਬਕਾ ਮੈਂਬਰ ਬੀਬੀ ਰਵਿੰਦਰ ਕੌਰ ਕੁਰੂਕਸ਼ੇਤਰ, ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਗੁਰਚਰਨ ਸਿੰਘ ਕੋਹਾਲਾ ਇੰਚਾਰਜ, ਮੀਤ ਮੈਨੇਜਰ ਜਸਪਾਲ ਸਿੰਘ ਢੱਡੇ, ਬਲਵਿੰਦਰ ਸਿੰਘ ਖੈਰਾਬਾਦ ਇੰਚਾਰਜ ਯਾਤਰਾ, ਮਨਜੀਤ ਸਿੰਘ ਤੇ ਕਰਨਜੀਤ ਸਿੰਘ ਇੰਚਾਰਜ ਸਮੇਤ ਵੱੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਦਾ ਸਟਾਫ਼ ਅਤੇ ਜਥੇ ਵਿਚ ਜਾਣ ਵਾਲੇ ਯਾਤਰੂ ਮੌਜੂਦ ਸਨ।
ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਪਾਕਿਸਤਾਨ ਗਏ ਸ਼ਰਧਾਲੂ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਨਗੇ।ਸ਼ਰਧਾਲੂ ਜਿਥੇ 14 ਅਪ੍ਰੈਲ ਨੂੰ ਖ਼ਾਲਸਾ ਸਾਜਣਾ ਦਿਵਸ (ਵੈਸਾਖੀ) ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਰਧਾਲੂ ਸ਼ਿਰਕਤ ਕਰਨਗੇ, ਉਥੇ ਹੀ 15 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੋਂ ਸ੍ਰੀ ਨਨਕਾਣਾ ਸਾਹਿਬ ਜਾਣਗੇ। 17 ਅਪ੍ਰੈਲ ਨੂੰ ਗੁਰਦੁਆਰਾ ਸੱਚਾ ਸੌਦਾ (ਸ਼ੇਖੂਪੁਰਾ), 18 ਅਪ੍ਰੈਲ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੋਰ, 19 ਅਪ੍ਰੈਲ ਨੂੰ ਗੁਰਦੁਆਰਾ ਰੋੜੀ ਸਾਹਿਬ ਐਮਨਾਬਾਦ ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਇਹ ਜਥਾ 21 ਅਪ੍ਰੈਲ ਨੂੰ ਅਟਾਰੀ ਸਰਹੱਦ ਰਸਤੇ ਵਾਪਸ ਦੇਸ਼ ਪਰਤੇਗਾ।
 

Check Also

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …

Leave a Reply