Thursday, February 26, 2026

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਆੜ੍ਹਤੀ ਐਸੋਸੀਏਸ਼ਨ ਸੁਨਾਮ ਦੇ ਪ੍ਰਧਾਨ ਸੋਨੀ ਦਾ ਸਨਮਾਨ

ਲੌਂਗੋਵਾਲ, 13 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤ ਵਿਕਾਸ ਪਰੀਸ਼ਦ (ਸਵਾਮੀ ਵਿਵੇਕਾਨੰਦ ਬਰਾਂਚ) ਸੁਨਾਮ ਵਲੋਂ ਆੜ੍ਹਤੀ ਐਸੋਸੀਏਸ਼ਨ PUNJ1304201903ਸੁਨਾਮ ਦਾ ਪ੍ਰਧਾਨ ਬਣਨ ਤੇ ਮੁਨੀਸ਼ ਸੋਨੀ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।ਪ੍ਰੀਸ਼ਦ ਦੇ ਸਰਪ੍ਰਸਤ ਪ੍ਰੇਮ ਗੁਗਨਾਨੀ ਨੇ ਕਿਹਾ ਕਿ ਸੋਨੀ ਨੇ ਛੋਟੀ ਉਮਰ ਵਿੱਚ ਹੀ ਆਪਣੀ ਲਗਨ ਅਤੇ ਮਿਹਨਤ ਨਾਲ ਸਮਾਜ ਅਤੇ ਮੰਡੀ ਦੇ ਹਿੱਤਾਂ ਲਈ ਕੰਮ ਕੀਤਾ ਹੈ।ਸਮਾਜ ਅਤੇ ਮੰਡੀ ਦੇ ਹਿਤਾਂ ਲਈ ਉਨ੍ਹਾਂ ਵਲੋਂ ਕੀਤੇ ਗਏ ਕੰਮਾਂ ਨੂੰ ਦੇਖਦੇ ਹੋਏ ਆੜ੍ਹਤੀ ਐਸੋਸੀਏਸ਼ਨ ਵਲੋਂ ਉਨ੍ਹਾਂ ਨੂੰ ਪ੍ਰਧਾਨਗੀ ਸੌਂਪੀ ਗਈ ਹੈ। ਪ੍ਰੇਮ ਗੁਗਨਾਨੀ ਨੇ ਕਿਹਾ ਕਿ ਸੋਨੀ ਦੀ ਇਸ ਪ੍ਰਾਪਤੀ `ਤੇ ਭਾਰਤ ਵਿਕਾਸ ਪਰੀਸ਼ਦ ਦੇ ਸਾਰੇ ਮੈਂਬਰਾਂ ਨੂੰ ਮਾਣ ਹੈ।ਇਸ ਮੌਕੇ ਪਵਨ ਛਾਹੜੀਆ, ਟੋਨੀ ਗੋਇਲ, ਰਵਿੰਦਰ ਦੱਗਲ, ਕਸ਼ਮੀਰ ਬਤਰਾ, ਜਤਿਨ ਗੁਗਨਾਨੀ, ਜੀਤ ਸਿੰਘ, ਅਭਿਸ਼ੇਕ ਜੈਨ ਆਦਿ ਵੀ ਮੌਜੂਦ ਸਨ।
 

Check Also

ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …

Leave a Reply