ਅੰਮ੍ਰਿਤਸਰ ਦੀ ਪਵਿੱਤਰ ਧਰਤੀ ਨੂੰ ਦੇਸ਼ ਦਾ ਮੋਹਰੀ ਸ਼ਹਿਰ ਬਣਾਉਣ ਲਈ ਵਚਨਬੱਧ ਹਾਂ- ਅੋਜਲਾ
ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਅੋਜਲਾ ਮੈਂਬਰ ਪਾਰਲੀਮੈਂਟ ਵਲੋਂ ਨਵਜੋਤ ਸਿੰਘ ਸਿੱਧੂ ਕੈਬਨਿਟ ਮੰਤਰੀ ਪੰਜਾਬ ਨਾਲ ਵਿਸੇਸ਼ ਮੁਲਾਕਾਤ ਕਰਕੇ ਲੋਕ ਸਭਾ ਚੋਣਾਂ ਦੀ ਰਣਨੀਤੀ ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ।ਮੀਟਿੰਗ ਦੌਰਾਨ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਵਿਧਾਇਕ ਡਾ: ਰਾਜ ਕੁਮਾਰ ਵੇਰਕਾ ਚੇਅਰਮੈਨ ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੀ ਹਾਜਰ ਸਨ।
ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਗੁਰਜੀਤ ਅੋਜਲਾ ਨੂੰ ਆਪਣਾ ਛੋਟਾ ਭਰਾ ਦੱਸਦਿਆਂ ਕਿਹਾ ਕਿ ਅੋਜਲਾ ਨੂੰ ਟਿਕਟ ਮਿਲਣਾ ਕਾਂਗਰਸੀ ਵਰਕਰਾਂ ਦਾ ਸਨਮਾਨ ਹੈ, ਉਨ੍ਹਾਂ ਕਿਹਾ ਕਿ ਜੇ ਵਰਕਰ ਖੁਸ਼ ਹੈ ਤਾਂ ਹੀ ਕੋਈ ਪਾਰਟੀ ਮਜਬੂਤ ਹੋ ਸਕਦੀ ਹੈ।ਸਿੱਧੂ ਨੇ ਅੰਮ੍ਰਿਤਸਰ ਵਾਸੀਆਂ ਨੂੰ ਦੇਸ਼ ਅੰਦਰ ਫਿਰਕਾਪ੍ਰਸਤੀ ਤੇ ਜਾਤਪਾਤ ਦੀ ਰਾਜਨੀਤੀ ਕਰਨ ਵਾਲੀ ਜੁਮਲੇਬਾਜ ਭਾਜਪਾ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਅੋਜਲਾ ਨੂੰ ਭਾਰੀ ਵੋਟਾਂ ਨਾਲ ਜੇਤੂ ਬਣਾਉਣ ਦੀ ਅਪੀਲ ਕੀਤੀ।ਸਿੱਧੂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਦੇਸ਼ ਵਿੱਚ ਜਿਥੇ ਘੱਟ ਗਿਣਤੀਆਂ ਅੰਦਰ ਸਹਿਮ ਦਾ ਮਾਹੌਲ ਹੈ ਉਥੇ ਹੀ ਮੋਦੀ ਸਰਕਾਰ ਵਲੋਂ ਨੌਜੁਆਨ, ਕਿਸਾਨ, ਮਜ਼ਦੂਰ ਤੇ ਵਪਾਰੀਆਂ ਦਾ ਮੰਦਾ ਹਾਲ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਨ੍ਹਾਂ ਕਿਸੇ ਠੇੋਸ ਨੀਤੀ ਦੇ ਲਾਗੂ ਕੀਤੀ ਨੋਟਬੰਦੀ ਕਾਰਨ ਜਿਥੇ ਆਮ ਦੇਸ਼ ਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ, ਉਥੇ ਹੀ ਨਿੱਕੇ ਕਾਰੋਬਾਰੀਆਂ ਤੇ ਵਪਾਰੀਆਂ ਤੇ ਗੁੰਝਲਦਾਰ ਜੀ.ਐਸ.ਟੀ ਦੇ ਮਾਰੂ ਪ੍ਰਭਾਵਾਂ ਕਾਰਨ ਬਹੁਤ ਸਾਰੇ ਕਾਰੋਬਾਰ ਖਤਮ ਹੋ ਗਏ ਜਾਂ ਘਾਟੇ ਵਿੱਚ ਗਏ ਹਨ ਕਿਉਂਕਿ ਇਕ ਨਿੱਕੇ ਵਪਾਰੀ ਨੂੰ ਮਹੀਨਿਆਂ ਦੀ ਗਿਣਤੀ ਤੋਂ ਜਿਆਦਾ ਵਾਰ ਟੈਕਸ ਭਰਨਾ ਪੈ ਰਿਹਾ ਹੈ।ਕੇਂਦਰ ਦੀ ਮੋਦੀ ਸਰਕਾਰ ਦੀ ਨਾਕਾਮੀ ਤੇ ਜੁਮਲੇਬਾਜੀ ਤੋਂ ਤੰਗ ਦੇਸ਼ ਵਾਸੀ ਕੇਂਦਰ ਵਿੱਚ ਰਾਹੁਲ ਗਾਂਧੀ ਦੀ ਅਗਵਾਈ `ਚ ਕਾਂਗਰਸੀ ਸਰਕਾਰ ਬਣਾਉਣ ਦਾ ਮਨ ਬਣਾ ਬੈਠੇ ਹਨ।
ਅੋਜਲਾ ਕਿਹਾ ਕਿ ਉਹ ਅੰਮ੍ਰਿਤਸਰ ਦੀ ਪਵਿੱਤਰ ਧਰਤੀ ਨੂੰ ਦੇਸ਼ ਦੇ ਮੋਹਰੀ ਸ਼ਹਿਰਾਂ ਵਿੱਚ ਸ਼ਾਮਿਲ ਕਰਨ ਲਈ ਵਚਨਬੱਧ ਹਨ।ਉਨਾਂ ਕਿਹਾ ਕਿ ਉਹ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਅੰਮ੍ਰਿਤਸਰ ਦੀ ਲੋਕ ਸਭਾ ਸੀਟ ਜਿੱਤ ਕੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਝੋਲੀ ਵਿੱਚ ਪਾਉਣਗੇ।
Punjab Post Daily Online Newspaper & Print Media