Friday, March 20, 2026

ਸਵੀਪ ਮੁਹਿੰਮ ਤਹਿਤ ਜਲਿਆਂਵਾਲਾ ਬਾਗ ਵਿਖੇ ਵੋਟਰਾਂ ਨੂੰ ਕੀਤਾ ਜਾਗਰੂਕ

PPN1404201907ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਜਲਿਆਂਵਾਲਾ ਬਾਗ ਦੇ ਸ਼ਤਾਬਦੀ ਸਮਾਰੋਹ ਮੌਕੇ ਸਵੀਪ ਮੁਹਿੰਮ ਤਹਿਤ ਜਲਿਆਂਵਾਲਾ ਬਾਗ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਦੱਸਿਆ ਕਿ ਸ਼ਹੀਦਾਂ ਨੇ ਦੇਸ਼ ਦੀ ਆਜ਼ਾਦੀ ਲੈਣ ਲਈ ਆਪਣੀਆਂ ਜਾਨਾਂ ਵਾਰੀਆਂ ਸਨ ਅਤੇ ਉਹ ਭਾਰਤ ਨੂੰ ਇਕ ਮਜਬੂਤ ਲੋਕਤੰਤਰ ਦੇ ਰੂਪ ਵਿੱਚ ਦੇਖਣਾ ਚਾਹੁੰਦੇ ਸਨ।
     ਜਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਅਸੀਂ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰੀਏ ਤਾਂ ਜੋ ਦੇਸ਼ ਦਾ ਲੋਕਤੰਤਰ ਮਜਬੂਤ ਹੋਵੇ।ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਵੋਟ ਬਿਨਾਂ ਕਿਸੇ ਡਰ ਤੇ ਲਾਲਚ ਦੇ ਪਾਉਣੀ ਚਾਹੀਦੀ ਹੈ ਤਾਂ ਜੋ ਸਾਡੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ।ਵੋਟ ਨੁੂੰ ਕਿਸੇ ਜਾਤੀ ਜਾਂ ਧਰਮ ਨਾਲ ਨਹੀਂ ਜੋੜਣਾ ਚਾਹੀਦਾ।ਇਸ ਨੂੰ ਸੂਝਬੂਝ ਅਤੇ ਆਪਣਾ ਅਧਿਕਾਰ ਸਮਝ ਕੇ ਇਸਤੇਮਾਲ ਕਰਨਾ ਚਾਹੀਦਾ ਹੈ।
     ਢਿਲੋਂ ਨੇ ਇਸ ਮੌਕੇ ਜਲਿਆਂਵਾਲਾ ਬਾਗ ਵਿਖੇ ਆਉਣ ਵਾਲੇ ਯਾਤਰੂਆਂ ਨੂੰ ਈ.ਵੀ.ਐਮ ਅਤੇ ਵੀ.ਵੀ.ਪੈਟ ਮਸ਼ੀਨਾਂ ਬਾਰੇ ਜਾਣਕਾਰੀ ਵੀ ਦਿੱਤੀ ਅਤੇ ਕਿਹਾ ਕਿ ਵੋਟਾਂ ਸਬੰਧੀ ਕੋਈ ਵੀ ਜਾਣਕਾਰੀ ਲੈਣ ਲਈ ਟੋਲ ਫ੍ਰੀ ਨੰਬਰ 1950 ਤੇ ਸੰਪਰਕ ਕੀਤਾ ਜਾ ਸਕਦਾ ਹੈ।
     ਇਸ ਮੌਕੇ ਪੁਲਿਸ ਕਮਿਸ਼ਨਰ ਐਸ.ਸ੍ਰੀਵਾਸਤਵਾ, ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ, ਸਹਾਇਕ ਕਮਿਸ਼ਨਰ ਜਨਰਲ ਮੈਡਮ ਅਲਕਾ ਕਾਲੀਆ, ਜਾਇੰਟ ਕਮਿਸ਼ਨਰ ਨਗਰ ਨਿਗਮ ਨਿਤਿਸ਼ ਸਿੰਗਲਾ ਅਤੇ ਏ.ਡੀ.ਸੀ.ਪੀ ਜਗਜੀਤ ਸਿੰਘ ਵਾਲੀਆ ਵੀ ਹਾਜਰ ਸਨ।
 

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply