Sunday, April 19, 2026

ਕੇਵਲ ਸਿੰਘ ਢਿੱਲੋਂ ਵਲੋਂ ਸੰਗਰੂਰ ਤੋਂ ਉਮੀਦਵਾਰ ਬਣਾਉਣ ਲਈ ਹਾਈਕਮਾਂਡ ਦਾ ਧੰਨਵਾਦ

Kewal S Dhillonਲੌਂਗੋਵਾਲ, 14 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ)-  ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਕੇਵਲ ਸਿੰਘ ਢਿਲੋਂ ਨੇ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਇੰਚਾਰਜ ਆਸ਼ਾ ਕੁਮਾਰੀ, ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅਤੇ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਸੰਗਰੂਰ ਲੋਕ ਸਭਾ ਹਲਕਾ ਤੋਂ ਪਾਰਟੀ ਨੇ ਉਹਨਾਂ `ਤੇ ਵਿਸ਼ਵਾਸ਼ ਦਿਖਾ ਕੇ ਪਾਰਟੀ ਟਿਕਟ ਦਿੱਤ ਿਗੲ ਿਹੈ, ਉਸ `ਤੇ ਉਹ ਖਰੇ ਉਤਰਨਗੇ ਅਤੇ ਸੰਗਰੂਰ ਲੋਕ ਸਭਾ ਦੀ ਸੀਟ ਵੱਡੀ ਲੀਡ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ।
ਉਹਨਾਂ ਕਿਹਾ ਕਿ ਮਿਸ਼ਨ 13 ਦੇ ਤਹਿਤ ਕਾਂਗਰਸ ਪਾਰਟੀ ਸੂਬੇ `ਚ ਭਾਰੀ ਵੋਟਾਂ ਨਾਲ ਜਿੱਤ ਪ੍ਰਾਪਤ ਕਰੇਗੀ ਅਤੇ ਕੇਂਦਰ ਵਿੱਚ ਇਮਾਨਦਾਰ, ਮਿਹਨਤੀ ਅਤੇ ਵਿਕਾਸ ਪੱਖੀ ਸਰਕਾਰ ਬਣਾਏਗੀ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply