ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕੈਨੇਡੀਅਨ ਸਰਕਾਰ ਵਲੋਂ ਦਹਿਸ਼ਤਗਰਦੀ ਬਾਰੇ ਰਿਪੋਰਟ ਸਾਲ 2018 ਵਿਚ ਦਰਜ਼ ਇਤਰਾਜਯੋਗ ਸ਼ਬਦ ’ਸਿੱਖ ਅਤਿਵਾਦ’ ਨੂੰ ਮਨਫੀ ਕਰਨ ਦੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਕੀਤੇ ਗਏ ਐਲਾਨ ਨੂੰ ਦਰੁੱਸਤ ਕਰਾਰ ਦਿੰਦਿਆਂ ਇਸ ਦਾ ਭਰਪੂਰ ਸਵਾਗਤ ਕੀਤਾ ਹੈ।ਟਕਸਾਲ ਮੁਖੀ ਨੇ ਕਿਹਾ ਕਿ ਉਕਤ ਰਿਪੋਰਟ ਵਿਚੋਂ ’ਸਿੱਖ ਅਤਿਵਾਦ’ ਵਰਗੇ ਇਤਰਾਜ਼ਯੋਗ ਸ਼ਬਦ ਨੂੰ ਹਟਾਉਣ ਲਈ ਸਿੱਖ ਭਾਈਚਾਰੇ ਵਲੋਂ ਜੋਰਦਾਰ ਮੰਗ ਉਠਾਈ ਜਾ ਰਹੀ ਸੀ।ਉਹਨਾਂ ਕਿਹਾ ਕਿ ਸਿੱਖ ਇਕ ਅਮਨ ਪਸੰਦ ਕੌਮ ਹੈ ਅਤੇ ਇਸ ਦਾ ਕੈਨੇਡਾ ਦੀ ਖੁਸ਼ਹੀਲੀ ਅਤੇ ਤਰੱਕੀ ਲਈ ਅਹਿਮ ਯੋਗਦਾਨ ਰਿਹਾ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਟਰੂਡੋ ਸਰਕਾਰ ਦਾ ਉਕਤ ਫਸੈਲਾ ਸਿੱਖ ਭਾਈਚਾਰੇ ’ਚ ਕੈਨੇਡੀਅਨ ਸਰਕਾਰ ਪ੍ਰਤੀ ਵਿਸ਼ਵਾਸ਼ ਨੂੰ ਹੋਰ ਮਜਬੂ ਦੇਵੇਗਾ।ਇਸੇ ਦੌਰਾਨ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਖਾਲਸਾ, ਭਾਈ ਅਜੈਬ ਸਿੰਘ ਅਭਿਆਸੀ, ਭਾਈ ਹਰਦੀਪ ਸਿੰਘ ਅਨੰਦਪੁਰ, ਭਾਈ ਸੁਖਦੇਵ ਸਿੰਘ ਅਨੰਦਪੁਰ ਤੇ ਪ੍ਰੋ: ਸਰਚਾਂਦ ਸਿੰਘ ਨੇ ਵੀ ਇਸ ਫੈਸਲੇ ਦਾ ਸਵਾਗਤ ਕੀਤਾ ਹੈ।
Check Also
ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …
Punjab Post Daily Online Newspaper & Print Media