ਖ਼ਾਲਸਾ ਕਾਲਜ ਚੈਰੀਟੇਬਲ ਸੋਸਾਇਟੀ ਵਲੋਂ ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 2019 `ਚ ਆ ਰਹੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੂਰਾ ਸਾਲ ਚੱਲਣ ਵਾਲੇ ਪ੍ਰੋਗਰਾਮਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਦਿਆਂ ਸੋਸਾਇਟੀ ਨੂੰ ਜਿਥੇ ਆਪਣੇ ਮਹਾਨ ਅਤੀਤ `ਤੇ ਮਾਣ ਹੈ, ਉਥੇ `ਸੱਭਿਅਤਾ ਉਸਾਰੀ ਅਤੇ ਹੋਰ ਉਸਾਰਾਂਗੇ` ਦੀ ਲੀਂਹ `ਤੇ ਭਵਿੱਖ ਲਈ ਵੀ ਦਿਨ-ਰਾਤ ਯਤਨਸ਼ੀਲ ਹੈ।ਮੈਨੇਜ਼ਮੈਂਟ ਖ਼ਾਲਸਾ ਕਾਲਜ ਦੀ ਦਿਲਕਸ਼, ਆਲੀਸ਼ਾਨ ਅਤੇ ਵਿਰਾਸਤੀ ਇਮਾਰਤ ਦੀ ਸਾਂਭ-ਸੰਭਾਲ ਲਈ ਆਪਣੇ ਵਸੀਲਿਆਂ ਤੋਂ ਕਰਦੀ ਹੈ ਅਤੇ ਵਿਦਿਆਰਥੀਆਂ ਨੂੰ ਪੜਾਈ, ਖੇਡਾਂ, ਸੱਭਿਅਤਾ ਦੇ ਨਾਲ-ਨਾਲ ਧਾਰਮਿਕ ਵਿੱਦਿਆ ਨੂੰ ਪ੍ਰਫ਼ੁਲਿਤ ਕਰਨ ਲਈ ਹਮੇਸ਼ਾ ਤੱਤਪਰ ਹੈ।
ਖ਼ਾਲਸਾ ਕਾਲਜ ਮੈਨੇਜ਼ਮੈਂਟ ਵਲੋਂ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਰਕਸ਼ਾਪਾਂ, ਸੈਮੀਨਾਰ, ਗੋਸ਼ਟੀਆਂ, ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ ਤਾਂ ਕਿ ਵਿਦਿਆਰਥੀ ਧਾਰਮਿਕ ਪ੍ਰਚਾਰ ਅਤੇ ਪ੍ਰਸਾਰ ਆਦਿ ਉਚ ਸੰਸਕਾਰਾਂ ਨਾਲ ਗੁਣਵਾਨ ਬਣ ਸਕਣ।ਇਸ ਦੇ ਨਾਲ ਹੀ ਖ਼ਾਲਸਾ ਕਾਲਜ ਮੈਨੇਜ਼ਮੈਂਟ ਦੀ ਯੋਗ ਅਗਵਾਈ `ਚ ਸਮੂਹ ਅਦਾਰਿਆਂ ਦਾ ਮਿਹਨਤਕਸ਼ ਅਧਿਆਪਕ ਸਟਾਫ਼ ਵਿਦਿਆਰਥੀਆਂ ਨੂੰ ਚੁਣੇ ਵਿਸ਼ੇ `ਚ ਨਿਪੁੰਨ ਬਣਾਉਣ `ਚ ਸਰਗਰਮ ਹੈ।ਮਹਾਨ ਖ਼ਾਲਸਾ ਕਾਲਜ ਸਰਹੱਦੀ ਖੇਤਰ ਦੇ ਨਾਲ-ਨਾਲ ਬਾਹਰਲੇ ਰਾਜਾਂ ਤੋਂ ਆਏ ਵਿਦਿਆਰਥੀਆਂ ਲਈ ਵੀ ਵਰਦਾਨ ਹੈ ਅਤੇ 126 ਸਾਲ ਦੇ ਵਿੱਦਿਅਕ ਖੇਤਰ ਦਾ ਧਰੁਵ ਤਾਰਾ ਬਣ ਕੇ ਵਿੱਦਿਆ ਦਾ ਚਾਨਣਾ ਫ਼ੈਲਾ ਰਿਹਾ ਹੈ।
ਖ਼ਾਲਸਾ ਕਾਲਜ ਤੋਂ ਇਲਾਵਾ ਹਰ ਪ੍ਰੋਫ਼ੈਸ਼ਨਲ ਕਾਲਜ ਜਿਸ `ਚ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਖ਼ਾਲਸਾ ਕਾਲਜ ਫ਼ਾਰ ਵੂਮੈਨ, ਖਾਲਸਾ ਕਾਲਜ ਆਫ ਐਜ਼ੂਕੇਸ਼ਨ, ਰਣਜੀਤ ਐਵੀਨਿਊ, ਖਾਲਸਾ ਕਾਲਜ ਆਫ ਨਰਸਿੰਗ, ਖਾਲਸਾ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਖਾਲਸਾ ਕਾਲਜ ਆਫ ਫਾਰਮੇਸੀ, ਖਾਲਸਾ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ, ਹੇਰ, ਖਾਲਸਾ ਕਾਲਜ ਆਫ ਵੈਟਰਨਰੀ ਐਂਡ ਐਨੀਮਲ ਸਾਇੰਸਜ਼, ਖਾਲਸਾ ਕਾਲਜ ਆਫ ਬਿਜ਼ਨਿਸ ਸਟੱਡੀਜ਼ ਐਂਡ ਟੈਕਨਾਲੋਜੀ, ਮੋਹਾਲੀ, ਖ਼ਾਲਸਾ ਕਾਲਜ ਆਫ਼ ਲਾਅ, ਖਾਲਸਾ ਕਾਲਜ ਚਵਿੰਡਾ ਦੇਵੀ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ, ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ, ਖਾਲਸਾ ਕਾਲਜ ਪਬਲਿਕ ਸਕੂਲ, ਖਾਲਸਾ ਕਾਲਜ ਪਬਲਿਕ ਸਕੂਲ ਹੇਰ, ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਸ਼ਾਮਿਲ ਹਨ, ਪੜਾਈ ਸੰਸਥਾਵਾਂ `ਚ ਪ੍ਰਦਾਨ ਕੀਤੀ ਜਾਂਦੀ ਹੈ।
ਸੋਸਾਇਟੀ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ, ਆਨਰੇਰੀ ਸਕੱਤਰ, ਸ: ਰਾਜਿੰਦਰ ਮੋਹਨ ਸਿੰਘ ਛੀਨਾ, ਚਾਂਸਲਰ ਸ: ਰਾਜਮੋਹਿੰਦਰ ਸਿੰਘ ਮਜੀਠਾ, ਰੈਕਟਰ ਸ: ਲਖਬੀਰ ਸਿੰਘ ਲੋਧੀਨੰਗਲ ਦੀ ਸਮਰੱਥ ਅਗਵਾਈ `ਚ ਖਾਲਸਾ ਕਾਲਜ ਵਿੱਦਿਅਕ ਅਦਾਰੇ ਦਿਨ ਦੁਗਣੀ ਰਾਤ ਚੌਗੁਣੀ ਤਰੱਕੀ ਕਰ ਰਹੇ ਹਨ।ਇਹ ਇਨਾਂ ਯੋਗ ਵਿਅਕਤੀਆਂ ਦੀ ਦੂਰ-ਦ੍ਰਿਸ਼ਟੀ ਦਾ ਹੀ ਇਕ ਨਮੂਨਾ ਹੈ ਕਿ ਪਿਛਲੇ 10 ਸਾਲਾਂ `ਚ ਖਾਲਸਾ ਕਾਲਜ ਵਿੱਦਿਅਕ ਅਦਾਰਿਆਂ ਦੀ ਗਿਣਤੀ 7 ਤੋਂ ਵਧ ਕੇ 19 ਹੋਈ ਹੈ।ਉਨਾਂ ਦੀ ਟੀਮ, ਜਿਨਾਂ `ਚ ਸੀਨੀਅਰ ਮੀਤ ਪ੍ਰਧਾਨ, ਸ: ਸਵਿੰਦਰ ਸਿੰਘ ਕੱਥੂਨੰਗਲ, ਸਹਾਇਕ ਆਨਰੇਰੀ ਸਕੱਤਰ ਸ: ਜਤਿੰਦਰ ਸਿੰਘ ਬਰਾੜ, ਜੁਆਇੰਟ ਸਕੱਤਰ ਸ: ਗੁਨਬੀਰ ਸਿੰਘ, ਸ: ਨਿਰਮਲ ਸਿੰਘ, ਪ੍ਰਿੰਸੀਪਲ ਜਗਦੀਸ਼ ਸਿੰਘ, ਸ: ਅਜਮੇਰ ਸਿੰਘ ਹੇਰ, ਸ: ਸਰਦੂਲ ਸਿੰਘ ਮੰਨਨ, ਸ: ਹਰਮਿੰਦਰ ਸਿੰਘ ਫਰੀਡਮ, ਡਾ. ਕਰਤਾਰ ਸਿੰਘ ਗਿੱਲ, ਸ: ਰਾਜਬੀਰ ਸਿੰਘ ਸ਼ਾਮਿਲ ਹਨ, ਇਕ ਟੀਮ ਦੀ ਤਰਾਂ ਕੰਮ ਕਰਦੇ ਹੋਏ 19 ਵਿੱਦਿਅਕ ਅਦਾਰਿਆਂ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਉਣ ਲਈ ਯਤਨਸ਼ੀਲ ਹਨ।
ਧਰਮਿੰਦਰ ਸਿੰਘ ਰਟੌਲ
ਡਿਪਟੀ ਡਇਰੈਕਟਰ
ਲੋਕ ਸੰਪਰਕ ਵਿਭਾਗ ਖ਼ਾਲਸਾ ਕਾਲਜ,
ਅੰਮ੍ਰਿਤਸਰ।