ਸ. ਮਨਜੀਤ ਸਿੰਘ ਨੇ ਹੜ੍ਹ ਪੀੜ੍ਹਤਾਂ ਲਈ ਰਾਹਤ ਸਮੱਗਰੀ ਦੇ ਟਰੱਕ ਰਵਾਨਾ ਕੀਤੇ

ਅੰਮ੍ਰਿਤਸਰ, 11 ਸਤੰਬਰ (ਗੁਰਪ੍ਰੀਤ ਸਿੰਘ) – ਜੰਮੂ-ਕਸ਼ਮੀਰ ਵਿੱਚ ਕੁਦਰਤੀ ਕਰੋਪੀ ਦਾ ਸ਼ਿਕਾਰ ਹੋਏ ਹੜ੍ਹ-ਪੀੜ੍ਹਤ ਲੋਕਾਂ ਲਈ ਸ਼ੋ੍ਰਮਣੀ ਕਮੇਟੀ ਵੱਲੋਂ ਰੋਜ਼ਾਨਾ ਜਾ ਰਹੀ ਰਾਹਤ ਸਮੱਗਰੀ ਦੇ ਕਾਰਜਾਂ ਦੀ ਦੇਖ-ਰੇਖ ਵਾਸਤੇ ਸ. ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ ਦੀ ਅਗਵਾਈ ਵਿੱਚ ਸ਼ੋ੍ਰਮਣੀ ਕਮੇਟੀ ਦੇ ਅੰਤਿ੍ਰੰਗ ਮੈਂਬਰ ਸ.ਕਰਨੈਲ ਸਿੰਘ ਪੰਜੋਲੀ, ਸ. ਨਿਰਮੈਲ ਸਿੰਘ ਜੌਲਾਂ, ਸ. ਮੋਹਨ ਸਿੰਘ ਬੰਗੀ, ਸ਼ੋ੍ਰਮਣੀ ਕਮੇਟੀ ਦੇ ਸਕੱਤਰ ਸ. ਦਲਮੇਘ ਸਿੰਘ ਸਮੇਤ 12 ਮੈਂਬਰਾਂ ਦੀ ਵਿਸ਼ੇਸ਼ ਟੀਮ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਪਾਇਸ ਜੈਟ ਏਅਰ ਲਾਈਨਜ਼ ਜਹਾਜ਼ ਰਾਹੀ ਰਵਾਨਾ ਹੋ ਗਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ.ਕੇਵਲ ਸਿੰਘ ਬਾਦਲ ਨੇ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਤੀਸਰੇ ਦਿਨ ਵੀ ਹੜ-ਪੀੜ੍ਹਤ ਪਰਿਵਾਰਾਂ ਲਈ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਇਹ ਟੀਮ ਉਥੋਂ ਦੇ ਹਾਲਾਤਾਂ ਦਾ ਜਾਇਜ਼ਾ ਲੈ ਕੇ ਲੋਕਾਂ ਦੀ ਲੋੜ ਅਨੁਸਾਰ ਰਾਹਤ ਸਮੱਗਰੀ ਭਿਜਵਾਉਣ ਲਈ ਕਾਰਜ ਕਰੇਗੀ।ਉਨ੍ਹਾਂ ਕਿਹਾ ਕਿ ਸਰਬੱਤ ਦਾ ਭਲਾ ਮੰਗਣ ਵਾਲੀ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾਂ ਹੀ ਮਨੁੱਖਤਾ ਦੇ ਭਲਾਈ ਕਾਰਜਾਂ ਨੂੰ ਸਮਰਪਿਤ ਰਹੀ ਹੈ, ਖਾਸ ਕਰਕੇ ਪਿਛਲੇ ਸਮੇਂ ਦੌਰਾਨ ਦੇਸ਼ ਵਿਚ ਆਈਆਂ ਕੁਦਰਤੀ ਆਫ਼ਤਾਂ ਜਿਵੇਂ ਕਿ ਸੁਨਾਮੀ, ਗੁਜਰਾਤ ਵਿਚ ਆਏ ਭੂਚਾਲ, ਉੱਤਰਾਖੰਡ ਵਿਚ ਵਾਪਰੀ ਭਿਆਨਕ ਤ੍ਰਾਸਦੀ ਆਦਿ ਵਿਚ ਆਪਣੀ ਸਰਗਰਮ ਭੂਮਿਕਾ ਨਿਭਾਅ ਕੇ ਲੱਖਾਂ ਲੋਕਾਂ ਨੂੰ ਨਿਸ਼ਕਾਮ ਰੂਪ ‘ਚ ਰਾਹਤ ਸਮੱਗਰੀ ਭੇਜਦੀ ਰਹੀ ਹੈ।ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਹੜ੍ਹ ਪੀੜ੍ਹਤ ਲੋਕਾਂ ਦੀ ਸਹਾਇਤਾ ਵਾਸਤੇ ਸ਼ੋ੍ਰਮਣੀ ਕਮੇਟੀ ਵੱਲੋਂ ਆਰੰਭਿਆ ਗਿਆ ਇਹ ਕਾਰਜ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਉਥੋਂ ਦੀ ਹਾਲਤ ਸਥਿਰ ਨਹੀਂ ਹੋ ਜਾਂਦੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸ੍ਰੀ ਗੁਰੂ ਰਾਮਦਾਸ ਸਰਾਂ ਤੋਂ ਸ. ਮਨਜੀਤ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਤੇ ਸ.ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਜੰਮੂ-ਕਸ਼ਮੀਰ ਦੇ ਹੜ੍ਹ-ਪੀੜ੍ਹਤਾਂ ਲਈ ਦੋ ਟਰੱਕ ਰਾਹਤ ਸਮੱਗਰੀ ਦੇ ਰਵਾਨਾ ਕੀਤੇ।ਪੈ੍ਰੱਸ ਨਾਲ ਗੱਲਬਾਤ ਕਰਦਿਆਂ ਸ. ਮਨਜੀਤ ਸਿੰਘ ਨੇ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰੇਰਨਾ ਸਦਕਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਾਡਲ ਟਾਊਨ ਐਕਸਟੈਂਸ਼ਨ ਲੁਧਿਆਣਾ ਦੇ ਪ੍ਰਬੰਧਕਾਂ ਵੱਲੋਂ ਪੁੱਜੀ ਰਾਹਤ ਸਮੱਗਰੀ ਸੰਗਤਾਂ ਦੀ ਮੰਗ ਅਨੁਸਾਰ ਚੌਲ 35 ਕੁਇੰਟਲ, ਦਾਲ 15 ਕੁਇੰਟਲ, ਖੰਡ 5 ਕੁਇੰਟਲ, ਚਾਹ ਪੱਤੀ 50 ਕਿਲੋ, ਘਿਉ 100 ਕਿਲੋ, ਤੇਲ 100 ਕਿਲੋ, ਸੁੱਕਾ ਦੁੱਧ 50 ਕਿਲੋ, ਹਲਦੀ ਅਤੇ ਮਿਰਚ 25-25 ਕਿਲੋ ਜੰਮੂ-ਕਸ਼ਮੀਰ ਦੇ ਪੁਣਛ ਤੇ ਰਾਜੌਰੀ ਵਿਖੇ ਸ਼ੋ੍ਰਮਣੀ ਕਮੇਟੀ ਦੀ ਦੇਖ-ਰੇਖ ‘ਚ ਭੇਜੀ ਜਾ ਰਹੀ ਹੈ।ਇਹ ਰਾਹਤ ਸਮੱਗਰੀ ਸ. ਤਰਵਿੰਦਰ ਸਿੰਘ ਇੰਚਾਰਜ ਅਮਲਾ ਦੀ ਅਗਵਾਈ ‘ਚ ਸ. ਬਲਕਾਰ ਸਿੰਘ ਜੌੜਾ ਸੁਪਰਵਾਈਜ਼ਰ, ਸ. ਹਰਜੀਤ ਸਿੰਘ, ਸ. ਪਰਵਿੰਦਰ ਸਿੰਘ ਸਹਾਇਕ ਸੁਪਰਵਾਈਜ਼ਰ, ਸ. ਬਲਬੀਰ ਸਿੰਘ ਤੇ ਸ. ਧਰਮਿੰਦਰ ਸਿੰਘ ਦੀ ਵਿਸ਼ੇਸ਼ ਟੀਮ ਰਾਹੀ ਭੇਜੀ ਗਈ।ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਨੁਮਾਇਦਾ ਜਮਾਤ ਹੈ ਤੇ ਇਹ ਜਦੋਂ ਵੀ ਕਿਤੇ ਦੇਸ਼ ਤੇ ਕੁਦਰਤੀ ਕਰੋਪੀਆ ਦੁਆਰਾ ਆਫਤ ਆਉਂਦੀ ਹੈ ਤਾਂ ਬਿਨਾਂ ਕਿਸੇ ਭੇਦਭਾਵ, ਜਾਤ-ਪਾਤ ਅਤੇ ਧਰਮ ਮਜ਼ਬ ਦੇ ਸਭ ਦੀ ਸਹਾਇਤਾ ਕਰਦੀ ਹੈ। ਇਸ ਸਮੇਂ ਸ. ਮਹਿੰਦਰ ਸਿੰਘ ਆਹਲੀ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿਜੀ ਸਹਾਇਕ,ਸ. ਜਤਿੰਦਰ ਸਿੰਘ ਐਡੀ: ਮੈਨੇਜਰ, ਸ. ਇੰਦਰ ਮੋਹਣ ਸਿੰਘ ਅਨਜਾਣ ਤੇ ਸ. ਅਰਵਿੰਦਰ ਸਿੰਘ ਏ ਪੀ ਆਰ ਓ ਆਦਿ ਮੌਜੂਦ ਸਨ।
Punjab Post Daily Online Newspaper & Print Media