Friday, September 4, 2026

ਖਾਲਸਾ ਪੰਥ ਦੇ ਸਾਜ਼ਨਾ ਦਿਵਸ `ਤੇ ਦੇਸ਼ ਵਿਦੇਸ਼ ਤੋਂ ਸ੍ਰੀ ਹਰਿਮੰਦਰ ਸਾਹਿਬ ਪੁੱਜੀਆਂ ਸੰਗਤਾਂ

ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਪੰਥ ਦੇ ਸਾਜ਼ਨਾ ਦਿਵਸ (ਵਿਸਾਖੀ) ਦਾ ਦਿਹਾੜਾ ਦੇਸ਼ ਦੇ ਵੱਖ-ਵੱਖ ਹਿੱਸਿਆਂ Golden Temple1ਵਿੱਚ ਰਵਾਇਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਿੲਆ ਗਿਆ।ਰੂਹਾਨੀਅਤ ਦੇ ਕੇਂਦਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ `ਚ ਸੰਗਤਾਂ ਪਰਿਵਾਰ ਸਮੇਤ ਨਤਮਸਤਕ ਹੋਈਆਂ।ਸੰਗਤਾਂ ਨੇ ਅੰਮ੍ਰਿਤ ਸਰੋਵਰ ਵਿੱਚ ਇਸ਼ਨਾਨ ਕਰਕੇ ਧੁਰ ਕੀ ਬਾਣੀ ਦਾ ਕੀਰਤਨ ਸਰਵਣ ਕੀਤਾ ਅਤੇ ਗੁਰੂ ਕੇ ਲੰਗ ਛਕੇ।ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਢਾਡੀ ਸਿੰਘਾਂ ਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ।ਇਸ ਮੌਕੇ ਰੈਡ ਕਰਾਸ ਅਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਸੰਗਤਾਂ ਦੀ ਸਹੂਲਤ ਲਈ ਫਸਟ ਏਡ ਅਤੇ ਮੈਡੀਕਲ ਚੈਕਅਪ ਕੈਂਪ ਵੀ ਲਗਾਏ ਗਏ।

Check Also

ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ‘ਕੈਚ ਦੈਮ ਯੰਗ’ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵੱਲੋਂ …

Leave a Reply