ਪਠਾਨਕੋਟ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਪਠਾਨਕੋਟ ਦੀ ਪ੍ਰਧਾਨਗੀ ਵਿੱਚ ਡਾ. ਭੀਮ ਰਾਓ ਅੰਬੇਡਕਰ ਜੀ ਦੇ
128ਵੇਂ ਜਨਮ ਦਿਵਸ `ਤੇ ਜਿਲ੍ਹਾ ਪੱਧਰੀ ਸਮਾਰੋਹ ਆਯੋਜਿਤ ਕੀਤਾ ਗਿਆ।ਸੋਰਭ ਅਰੋੜਾ ਐਸ.ਡੀ.ਐਮ ਧਾਰ ਕਲ੍ਹਾਂ, ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ, ਲਛਮਣ ਸਿੰਘ ਨਾਇਬ ਤਹਿਸੀਲਦਾਰ ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ, ਜਸਦੇਵ ਸਿੰਘ ਪੂਰੇਵਾਲ ਜਿਲ੍ਹਾ ਭਲਾਈ ਅਫਸਰ, ਮੁਕੁਲ ਸਰਮਾ ਤਹਿਸੀਲ ਭਲਾਈ ਅਫਸ਼ਰ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਟਾਫ ਹਾਜ਼ਰ ਸੀ।
ਸਮਾਰੋਹ ਦੇ ਅਰੰਭ ਵਿੱਚ ਡਿਪਟੀ ਕਮਿਸ਼ਨਰ ਰਾਮਵੀਰ ਤੇ ਹੋਰ ਅਧਿਕਾਰੀਆਂ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਨੂੰ ਸਰਧਾ ਦੇ ਫੁੱਲ ਭੇਂਟ ਕੀਤੇ ਅਤੇ ਬਾਬਾ ਸਾਹਿਬ ਜੀ ਦੇ 128ਵੇਂ ਜਨਮ ਦਿਹਾੜੇ ਤੇ ਲੱਡੂ ਵੰਡ ਕੇ ਮੋਕੇ ਤੇ ਹਾਜ਼ਰ ਸਾਰੇ ਅਧਿਕਾਰੀਆਂ / ਕਰਮਚਾਰੀਆਂ ਅਤੇ ਜਿਲ੍ਹਾ ਨਿਵਾਸੀਆਂ ਨੂੰ ਹਾਰਦਿਕ ਸੁਭ ਕਾਮਨਾਵਾਂ ਦਿੱਤੀਆਂ।ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਜੀ ਭਾਰਤੀ ਸਵਿੰਧਾਨ ਦੇ ਨਿਰਮਾਤਾ ਹਨ ਅਤੇ ਉਨ੍ਹਾਂ ਨੇ ਸਮਾਜ ਦੇ ਉਥਾਨ ਲਈ ਕਈ ਕੰਮ ਕੀਤੇ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media