Tuesday, November 24, 2026

ਗੁਰਦੁਆਰਾ ਬਾਬਾ ਤਾਰਾ ਸਿੰਘ ਜੀ ਸ਼ਹੀਦ ਵਾਂ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ

ਭਿੱਖੀਵਿੰਡ, 15 ਅਪ੍ਰੈਲ (ਪੰਜਾਬ ਪੋਸਟ – ਹਰਮੀਤ ਭਿੱਖੀਵਿੰਡ) – ਖ਼ਾਲਸੇ ਦੇ ਸਾਜਨਾ ਦਿਵਸ (ਵਿਸਾਖੀ) ਸਿੱਖ ਸੰਗਤ ਵਲੋਂ ਹਰ ਸਾਲ ਦੀ ਤਰਾਂ ਸ਼ਰਧਾ ਭਾਵਨਾ ਨਾਲ ਮਨਾਇਆ।ਗੁਰਦੁਆਰਾ Gurdawara Baba tara Singh Wanਬਾਬਾ ਤਾਰਾ ਸਿੰਘ ਜੀ ਸ਼ਹੀਦ ਵਾਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਉਪਰੰਤ ਗੁਰਦੁਆਰਾ ਸ਼ਹੀਦ ਗੰਜ਼ ਸਾਹਿਬ ਅੰਮ੍ਰਿਤਸਰ ਤੋਂ ਪੁੱਜੇ ਕਥਾ ਵਾਚਕ ਭਾਈ ਸਤਪਾਲ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਖ਼ਾਲਸਾ ਦਿਵਸ ਸਜਾਉਣ ਸਬੰਧੀ ਚਾਨਣਾ ਪਾਇਆ, ਜਿਸ ਵਿੱਚ ਸੰਗਤਾਂ ਨੇ ਹੁੰਮ ਹੁਮਾ ਕੇ ਹਾਜ਼ਰੀ ਭਰੀ।ਗੁਰਦੁਆਰਾ ਸਾਹਿਬ ਦੇ ਮੈਨੇਜਰ ਹਰਜਿੰਦਰ ਸਿੰਘ ਪੂਹਲਾ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ `ਤੇ ਚੱਲਣ ਦੀ ਅਪੀਲ ਕੀਤੀ।ਸਾਰਾ ਦਿਨ ਧਾਰਮਿਕ ਦੀਵਾਨਾਂ ਤੋਂ ਇਲਾਵਾ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ।
 

Check Also

ਮਨੁੱਖਤਾ ਦੇ ਰਹਿਬਰ-ਸ੍ਰੀ ਗੁਰੂ ਨਾਨਕ ਦੇਵ ਜੀ

              ਸਮੁੱਚੇ ਸੰਸਾਰ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ …

Leave a Reply