Friday, March 6, 2026

ਪ੍ਰੋਫੈਸਰ ਕਿਰਪਾਲ ਸਿੰਘ ਕਸੇਲ ਦੇ ਚਲਾਣੇ `ਤੇ ਦੁੱਖ ਦਾ ਇਜ਼ਹਾਰ

ਅਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਸਿੰਘ ਬਾਬਾ ਬਲਬੀਰ ਸਿੰਘ ਨੇ ਪ੍ਰੋਫੈਸਰ ਕਿਰਪਾਲ ਸਿੰਘ ਕਸੇਲ ਦੇ ਅਕਾਲ ਚਲਾਣੇ `ਤੇ Baba Balbir Singhਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਪ੍ਰੋਫੈਸਰ ਕਿਰਪਾਲ ਸਿੰਘ ਬਹੁਪੱਖੀ ਸਖ਼ਸ਼ੀਅਤ ਦੇ ਮਾਲਕ ਸਨ ਜਿੰਨਾਂ ਨੇ ਉਚ ਪੱਧਰ ਦੀਆਂ ਪੁਸਤਕਾਂ ਦੀ ਰਚਨਾ ਕੀਤੀ।ਉਨ੍ਹਾਂ ਕਿਹਾ ਕਿ ਸ੍ਰ. ਕਸੇਲ ਦੇ ਵਿਛੋੜੇ ਨਾਲ ਪੰਜਾਬੀ ਜਗਤ ਨੂੰ ਜੋ ਘਾਟਾ ਪਿਆ ਹੈ, ਉਹ ਪੂਰਾ ਨਹੀਂ ਹੋ ਸਕਦਾ।ਬਾਬਾ ਬਲਬੀਰ ਸਿੰਘ ਨੇ ਵਿਛੜੀ ਆਤਮਾ ਦੀ ਸ਼ਾਂਤੀ ਤੇ ਪਰਿਵਾਰ ਨੂੰ ਭਾਣਾ ਮੰਨਣ ਦੀ ਸ਼ਕਤੀ ਦੇਣ ਦੀ ਪ੍ਰਮਾਤਮਾ ਪਾਸ ਅਰਦਾਸ ਕੀਤੀ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply