ਲੌਂਗੋਵਾਲ, 17 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ (ਡੀਮਡ ਯੂਨੀਵਰਸਿਟੀ)
ਦੇ ਕੈਂਪਸ ਵਿਖੇ ਇੱਕ ਰੋਜ਼ਾ ਫੂਡ ਸੇਫਟੀ ਟਰੇਨਿੰਗ ਅਤੇ ਸਰਟੀਫਿਕੇਸ਼ਨ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਰਵਿੰਦਰ ਗਰਗ ਸਹਾਇਕ ਕਮਿਸ਼ਨਰ ਐਫ.ਡੀ.ਆਈ ਸੰਗਰੂਰ ਬਤੌਰ ਮੁੱਖ ਮਹਿਮਾਨ ਅਤੇ ਫੂਡ ਸੁਰੱਖਿਆ ਅਧਿਕਾਰੀ ਚਰਨਜੀਤ ਸਿੰਘ ਅਤੇ ਗੌਰਵ ਸਿੰਘ ਪ੍ਰਿੰਸੀਪਲ ਅਡੀਟਰ ਨੇ ਵਿਸ਼ੇਸ਼ ਵਜੋਂ ਸ਼ਿਰਕਤ ਕੀਤੀ।ਸਮਾਗਮ ਦੀ ਸ਼ੁਰੂਆਤ ਇੰਸਟੀਚਿਊਟ ਦੇ ਕੁਲਗੀਤ ਦੇ ਗੀਤ ਨਾਲ ਹੋਈ।ਇਸ ਉਪਰੰਤ ਸਲਾਈਟ ਫੂਡ ਵਿਭਾਗ ਦੇ ਮੁਖੀ ਡਾ. ਪਰਮਜੀਤ ਸਿੰਘ ਪਨੇਸਰ ਨੇ ਐਫ.ਐਸ.ਐਸ.ਏ.ਆਈ ਦੀ ਮਹੱਤਤਾ ਅਤੇ ਰੋਲ ਬਾਰੇ ਜਾਣਕਾਰੀ ਸਾਂਝੀ ਕੀਤੀ।ਸਲਾਈਟ ਦੇ ਡਾਇਰੈਕਟਰ ਡਾ. ਸ਼ੈਲੇਂਦਰ ਜੈਨ ਨੇ ਭੋਜਨ ਸੁਰੱਖਿਆ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਰਵਿੰਦਰ ਗਰਗ ਨੇ ਭੋਜਨ ਸੁਰੱਖਿਆ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ ਅਤੇ ਚਰਨਜੀਤ ਸਿੰਘ ਨੇ ਫੂਡ ਇੰਡਸਟਰੀ ਦੀ ਭਵਿੱਖੀ ਸਥਿਤੀ ਬਾਰੇ ਚਾਨਣਾ ਪਾਇਆ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media