ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ
ਸਕੂਲ ਜੀ.ਟੀ ਰੋਡ ਦੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਜਲ੍ਹਿਆਂ ਵਾਲਾ ਬਾਗ ਦੇ ਖੂਨੀ ਸਾਕੇ ਦੇ ਸ਼ਹੀਦਾਂ ਨੂੰ ਸਮਰਪਿਤ ਇਕ ਰੈਲੀ ਦਾ ਆਯੋਜਨ ਕੀਤਾ ਗਿਆ।ਇਸ ਤੋਂ ਪਹਿਲਾਂ ਪੰਜਾਬੀ ਅਧਿਆਪਕਾਂ ਨੇ ਜਲ੍ਹਿਆਂ ਵਾਲਾ ਬਾਗ ਦੇ ਖੂੰਨੀ ਸਾਕੇ ਬਾਰੇ ਵਿਦਿਆਰਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ, ਜਿੰਨਾਂ ਦੇ ਪਾਏ ਪੂਰਨਿਆਂ `ਤੇ ਚੱਲਣਾ ਚਾਹੀਦਾ ਹੈ।ਰੈਲੀ ਦੌਰਾਨ ਵਿਦਿਆਰਥੀਆਂ ਨੇ ਸ਼ਹੀਦਾਂ ਦੀ ਯਾਦ ਵਿੱਚ ਲਿਖੀਆਂ ਤਖਤੀਆਂ ਚੀ ਚੁੱਕੀਆਂ ਹੋਈਆਂ ਸਨ।ਇਸ ਮੌਕੇ ਸੀਨੀਅਰ ਵਿੰਗ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ, ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।
Check Also
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media