Sunday, September 20, 2026

ਗੁਰੂ ਰਾਮਦਾਸ ਜੀ ਲੰਗਰ `ਚ ਖਾਪੜਖੇੜੀ ਪਰਿਵਾਰ ਨੇ ਕੀਤੀ ਜਲੇਬੀਆਂ ਤੇ ਪਕੌੜਿਆਂ ਦੀ ਸੇਵਾ

ਅਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਵਿਚ ਖਾਪੜਖੇੜੀ ਪਰਿਵਾਰ PUNJ1704201919ਵੱਲੋਂ ਹਰ ਸਾਲ ਦੀ ਤਰ੍ਹਾਂ ਜਲੇਬੀਆਂ ਤੇ ਪਕੌੜਿਆਂ ਦੀ ਸੇਵਾ ਕੀਤੀ ਗਈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਕੁਲਦੀਪ ਸਿੰਘ ਖਾਪੜਖੇੜੀ ਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਪਿਛਲੇ ਕਈ ਸਾਲਾਂ ਤੋਂ ਖਾਲਸਾ ਸਾਜਣਾ ਦਿਵਸ ਮੌਕੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੰਗਤ ਦੀ ਟਹਿਲ ਸੇਵਾ ਕੀਤੀ ਜਾਂਦੀ ਹੈ।ਮੰਗਵਿੰਦਰ ਸਿੰਘ ਖਾਪੜਖੇੜੀ ਨੇ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਉਹ ਇਸੇ ਤਰ੍ਹਾਂ ਸੇਵਾ ਕਰਵਾਉਣ ਦੀ ਬਖਸ਼ਿਸ਼ ਕਰਦੇ ਰਹਿਣ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਖਾਪੜਖੇੜੀ ਪਰਿਵਾਰ ਤੇ ਹਾਜ਼ਰ ਸ਼ਖਸੀਅਤਾਂ ਨੂੰ ਗੁਰੂ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ, ਜਦਕਿ ਬਾਬਾ ਬਾਬਾ ਗੁਰਪਾਲ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਸਨਮਾਨਿਆ।
         ਇਸ ਮੌਕੇ ਜਸਵਿੰਦਰ ਸਿੰਘ ਕੁਹਾਲਾ, ਬਾਬਾ ਸਵਰਨ ਸਿੰਘ ਵੇਈਂਪੂਈਂ, ਬਾਬਾ ਸ਼ਿੰਦਰ ਸਿੰਘ, ਜਸਪਾਲ ਸਿੰਘ ਭੱਟੀ, ਦਿਲਰਾਜ ਸਿੰਘ ਗਿੱਲ, ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਵਧੀਕ ਮੈਨੇਜਰ ਹਰਪ੍ਰੀਤ ਸਿੰਘ, ਦਿਲਬਾਗ ਸਿੰਘ ਚੁਗਾਵਾਂ, ਪਲਵਿੰਦਰ ਸਿੰਘ ਆਦਿ ਮੌਜੂਦ ਸਨ।
 

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply