ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਚਮਕੌਰ
ਸਾਹਿਬ ਦੇ ਨਜ਼ਦੀਕੀ ਪਿੰਡ ਪਿੱਪਲ ਮਾਜਰਾ ਵਿਖੇ ਗੁਰਦੁਆਰਾ ਸਾਹਿਬ ਨੂੰ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਹੋਣ ਨੂੰ ਮੰਦਭਾਗਾ ਕਰਾਰ ਦਿੱਤਾ ਹੈ।ਭਾਈ ਲੌਂਗੋਵਾਲ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਕਮੇਟੀਆਂ ਨੂੰ ਗੁਰੂ ਘਰਾਂ ਦੀ ਸੇਵਾ-ਸੰਭਾਲ ਚੇਤੰਨ ਰੂਪ ਵਿਚ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਗਰਮੀ ਦਾ ਮੌਸਮ ਹੋਣ ਕਾਰਨ ਬਿਜਲੀ ਦੇ ਸਰਕਟ ਸ਼ਾਰਟ ਹੋਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਗਾਊਂ ਪ੍ਰਬੰਧ ਕੀਤੇ ਜਾਣ ਅਤੇ ਗੁਰੂ ਘਰਾਂ ਦੀ ਬਿਜਲੀ ਸਪਲਾਈ ਨੂੰ ਰਾਤ ਸਮੇਂ ਬੰਦ ਕਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿਚ ਸੰਗਤ ਨੂੰ ਸੁਚੇਤ ਕਰਨ ਲਈ ਬਾਰ-ਬਾਰ ਅਪੀਲਾਂ ਕੀਤੀਆਂ ਜਾਂਦੀਆਂ ਹਨ, ਪ੍ਰੰਤੂ ਫਿਰ ਵੀ ਪ੍ਰਬੰਧਕੀ ਅਣਗਹਿਣੀ ਕਾਰਨ ਅਜਿਹੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ।
Check Also
ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ
ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …
Punjab Post Daily Online Newspaper & Print Media