ਤਰਨ ਤਾਰਨ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਲੀਡਰਾਂ ਵਲੋਂ ਜਿਲਾ ਤਰਨ ਤਾਰਨ ਦੇ ਕਸਬਾ ਅਮਰਕੋਟ
ਵਿਖੇ ਖੇਮਕਰਨ ਹਲਕਾ ਇੰਚਾਰਜ ਦਲਜੀਤ ਸਿੰਘ ਗਿੱਲ ਅਮਰਕੋਟ ਵਲੋਂ ਆਯੋਜਿਤ ਇਕ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦੇ ਹੋਏ ਸੀਨੀਅਰ ਮੀਤ ਪ੍ਰਧਾਨ ਡਾ. ਰਤਨ ਸਿੰਘ ਅਜਨਾਲਾ ਨੇ ਕਿਹਾ ਕਿ ਖਡੂਰ ਸਾਹਿਬ ਤੋਂ ਜਨਰਲ ਜੇ.ਜੇ ਸਿੰਘ ਨੇ ਸਿੱਖ ਪੰਥ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹੋਏ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਸਮਰਥਨ ਦਿੱਤਾ ਹੈ।ਜੋ ਕਿ ਕੌਮ ਪ੍ਰਤੀ ਬਹੁਤ ਵੱਡੀ ਕੁਰਬਾਨੀ ਹੈ।ਇਸ ਲਈ ਬੀਬੀ ਖਾਲੜਾ ਨੂੰ ਵੀ ਸਾਰੇ ਹਮਖਿਆਲ ਲੋਕਾਂ ਅਤੇ ਰਾਜਨੀਤਕ ਪਾਰਟੀਆਂ ਦਾ ਸਮਰਥਨ ਹਾਸਿਲ ਕਰਨ ਖਡੂਰ ਸਾਹਿਬ ਤੋਂ ਅਜ਼਼ਾਦ ਉਮੀਦਵਾਰ ਵਜੋਂ ਚੋਣ ਲੜਨੀ ਚਾਹੀਦੀ ਹੈ।ਇਸ ਵਿੱਚ ਕਿਸੇ ਵੀ ਵਿਅਕਤੀ ਵਿਸ਼ੇਸ਼ ਨੂੰ ਵਿਘਨ ਨਹੀਂ ਪਾਉਣਾ ਚਾਹੀਦਾ।ਤਾਂ ਜੋ ਇਸ ਹਲਕੇ ਤੋਂ ਬੀਬੀ ਖਾਲੜਾ ਨੂੰ ਸੰਸਦ ਵਿਚ ਪਹੁੰਚਾ ਕੇ ਮਨੁੱਖੀ ਅਧਿਕਾਰਾਂ ਦਾ ਸੁਨੇਹਾ ਪੂਰੀ ਦੁਨੀਆਂ ਵਿੱਚਪਹੁੰਚਾਇਆ ਜਾ ਸਕੇ।ਉਨ੍ਹਾਂ ਸਾਰੇ ਹਮਖਿਆਲ ਸਿਆਸੀ ਦਲਾਂ ਨੂੰ ਬੀਬੀ ਖਾਲੜਾ ਨੂੰ ਸਾਂਝੇ ਤੌਰ ਤੇ ਸਮੱਰਥਨ ਦੇਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸਕੱਤਰ ਜਨਰਲ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਵੀ ਅਕਾਲੀ ਦਲ ਬਾਦਲ ਅਤੇ ਕੈਪਟਨ ਕਾਂਗਰਸ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਜੋ ਨੁਕਸਾਨ ਇਹਨਾਂ ਦੋਹਾਂ ਰਾਜਨਿਤਿਕ ਪਾਰਟੀਆਂ ਨੇ ਕੀਤਾ ਹੈ ਉਸ ਨੂੰ ਸ਼ਬਦਾਂ ਵਿਚ ਬਿਆਨ ਨਹੀਂ ਕੀਤਾ ਜਾ ਸਕਦਾ ।
ਇਸ ਇਕੱਠ ਨੂੰ ਸੰਬੋਧਨ ਕਰਦੇ ਹੋਏ ਜਨਰਲ ਜੇ.ਜੇ ਸਿੰਘ ਨੇ ਕਿਹਾ ਕਿ ਪਹਿਲਾਂ ਫੌਜ ਵਿੱਚ ਰਾਸ਼ਟਰ ਦੀ ਸੇਵਾ ਕੀਤੀ ਸੀ ਅਤੇ ਹੁਣ ਉਹ ਪੰਜਾਬ ਦੇ ਲੋਕਾਂ ਦੀ ਸੇਵਾ ਕਰ ਰਹੇ ਹਨ।
ਜਨਰਲ ਸਕੱਤਰ ਮਨਮੋਹਨ ਸਿੰਘ ਸਠਿਆਲਾ, ਕਰਨੈਲ ਸਿੰਘ ਪੀਰ ਮੁਹੰਮਦ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਵੀ ਇਸ ਇਕੱਠ ਨੂੰ ਸੰਬੋਧਨ ਕੀਤਾ ਅਤੇ ਬੀਬੀ ਖਾਲੜਾ ਨੂੰ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਲਈ ਅਪੀਲ ਕੀਤੀ।
ਇਸ ਮੌਕੇ ਗੁਰਦੇਵ ਸਿੰਘ ਗਿੱਲ, ਦਲਬੀਰ ਸਿੰਘ ਗਿੱਲ, ਗੁਰਪ੍ਰੀਤ ਸਿੰਘ ਗਿੱਲ, ਹਰਪ੍ਰੀਤ ਸਿੰਘ, ਬਿਕਰਮ ਸਿੰਘ, ਬਲਜਿੰਦਰ ਸਿੰਘ ਫੇਲੋਕ, ਗੁਰਭੇਜ ਸਿੰਘ, ਹਰਪਵੀਤ ਸਿੰਘ ਗਿੱਲ, ਜੁਗਰਾਜ ਸਿੰਘ, ਨਵਾਬ ਸਿੰਘ ਅਤੇ ਹੋਰ ਵੀ ਮੌਜੂਦ ਸਨ।
Check Also
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media