Friday, November 22, 2024

ਆਰਟ ਗੈਲਰੀ ਵਿਖੇ ਜਲ੍ਹਿਆਂਵਾਲਾ ਬਾਗ ਦੀ 100ਵੀਂ ਸ਼ਤਾਬਦੀ ਨੂੰ ਸਮਰਪਿਤ ਨਾਟਕ 20 ਨੂੰ – ਛੀਨਾ

ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਪੋਸਟ – ਦੀਪ ਦਵਿੰਦਰ) – ਇੰਡੀਅਨ ਅਕੈਡਮੀ ਆਫ਼ ਫ਼ਾਈਨ ਆਰਟ ਵਿਖੇ ਨੌਰਥ ਜ਼ੋਨ ਕਲਚਰਲ ਸੈਂਟਰ Art Galaryਪਟਿਆਲਾ ਦੇ ਸਹਿਯੋਗ ਨਾਲ ਧਰਮ ਸਿੰਘ ਆਡੀਟੋਰੀਅਮ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦੀ ਯਾਦ ’ਚ ‘ਜ਼ਲ੍ਹਿਆਂਵਾਲਾ ਬਾਗ’ ਨਾਟਕ 20 ਅਪ੍ਰੈਲ ਦਿਨ ਸ਼ਨੀਵਾਰ ਨੂੰ ਸ਼ਾਮ 6:00 ਵਜੇ ਕਲਾਕਾਰਾਂ ਵਲੋਂ ਪੇਸ਼ ਕੀਤਾ ਜਾਵੇਗਾ।
          ਇਸ ਸਬੰਧੀ ਜਾਣਕਾਰੀ ਦਿੰਦਿਆ ਆਰਟ ਗੈਲਰੀ ਦੇ ਚੇਅਰਮੈਨ ਰਜਿੰਦਰ ਮੋਹਨ ਸਿੰਘ ਛੀਨਾ, ਪ੍ਰਧਾਨ ਸ਼ਿਵਦੇਵ ਸਿੰਘ, ਆਨਰੇਰੀ ਜਰਨਲ ਸਕੱਤਰ ਡਾ. ਏ.ਐਸ ਚਮਕ ਨੇ ਦੱਸਿਆ ਕਿ ਜਲ੍ਹਿਆਂਵਾਲਾ ਬਾਗ਼ ਦੀ 100ਵੀਂ ਸ਼ਤਾਬਦੀ ਨੂੰ ਸਮਰਪਿਤ ਸ਼ਹੀਦ ਹੋਏ ਮਾਸੂਮ ਤੇ ਨਿਹੱਥੇ ਲੋਕਾਂ ਦੀ ਯਾਦ ’ਚ ਡਾਇਰੈਕਟਰ ਚੱਕਰੇਸ਼ ਕੁਮਾਰ ਅਲਕਾਰ ਥੀਏਟਰ ਗਰੁੱਪ ਚੰਡੀਗੜ੍ਹ ਅਤੇ ਗੌਰਵ ਕੁਮਾਰ ਅਤੇ ਆਕੁੰਸ਼ ਸ਼ੁਕਲਾ ਵਲੋਂ ਲਿਖਿਆ ਗਿਆ ਭਾਵਪੂਰਵਕ ਨਾਟਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਲਲਿਤ ਕਲਾ ਅਕਾਦਮੀ ਅਤੇ ਆਰਟ ਗੈਲਰੀ ਵਲੋਂ ਜਸਪਾਲ ਕਮਾਣਾ ਦੀਆਂ ਫ਼ੋਟੋਗ੍ਰਾਫ਼ਿਕ ਤਸਵੀਰਾਂ ਦੀ ਪ੍ਰਦਰਸ਼ਨੀ ‘ਕਾਮੇ ਦੇਸ਼ ਪੰਜਾਬ ਦੇ’ ਲਗਾਈ ਜਾਵੇਗੀ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply