ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੂਬੇ ਵਿੱਚ ਵਗ ਰਹੇ ਨਸ਼ੇ ਦੇ ਛੇਵੇਂ ਦਰਿਆ ਦੇ ਵਿਚੋਂ ਪੰਜਾਬ ਦੀ ਨੌਜਵਾਨੀ ਨੂੰ ਕੱਢਣ `ਚ
ਸੂਬਾ ਸਰਕਾਰ ਅਸਫਲ ਰਹੀ ਹੈ।ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਫਤਰ ਤੇ ਪ੍ਰੈਸ ਸਕੱਤਰ ਭਾਈ ਹਰਬੀਰ ਸਿੰਘ ਸੰਧੂ ਤੇ ਪਾਰਟੀ ਦੇ ਸਰਗਰਮ ਆਗੂ ਭਾਈ ਰਣਜੀਤ ਸਿੰਘ ਦੇਉ ਨੇ ਸਾਂਝੇ ਤੌਰ `ਤੇ ਕਰਦਿਆਂ ਕਿਹਾ ਕਿ ਸਰਹੱਦੀ ਖਿੱਤੇ ਵਿੱਚ ਨਸ਼ਿਆਂ ਬੋਲਬਾਲਾ ਹੈ।ਜਿਸ ਨੂੰ ਠੱਲ ਲਈ ਪਾਰਟੀਾਜ਼ੀ ਤੋਂ ਉਪਰ ਉਠ ਕੇ ਇੱਕਜੁੱਟ ਹੋਣ ਦੀ ਲੋੜ ਹੈ।ਸਰਕਾਰ ਦੇ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਨੱਕ ਹੇਠਾਂ ਨਸ਼ਿਆਂ ਦਾ ਕਾਰੋਬਾਰ ਹੋ ਰਿਹਾ ਹੈ।ਕਈ ਘਰਾਂ ਦੇ ਚਿਰਾਗ ਨਸ਼ਿਆਂ ਦੀ ਦਲਦਲ ਵਿੱਚ ਫੱਸ ਕੇ ਸੰਸਾਰ ਤੋਂ ਕੂਚ ਕਰ ਗਏ ਹਨ।ਆਰਥਿਕ ਮੰਦਹਾਲੀ ਦੇ ਦੌਰ ਵਿੱਚੋਂ ਲੰਘ ਰਹੇ ਦੇਸ਼ ਦੇ ਸਭ ਤੋਂ ਖੁਸ਼ਹਾਲ ਸੂਬੇ ਪੰਜਾਬ ਦੇ ਪੇਂਡੂ ਖਿੱਤੇ ਦੇ ਜ਼ਿਆਦਾਤਰ ਘਰਾਂ ਦਾ ਜੀਵਨ ਗੁਜ਼ਰ-ਬਸਰ ਡੰਗ ਟਪਾਉ ਹੈ।ਤੰਗੀਆਂ-ਤੁਰਸ਼ੀਆਂ ਦੇ ਬਾਵਜੂਦ ਵੀ ਮਾਪੇ ਆਪਣੇ ਪੱਧਰ `ਤੇ ਕੁਰਾਹੇ ਗਏ ਨੌਜਵਾਨਾਂ ਨੂੰ ਸਿੱਧੇ ਰਸਤੇ ਪਾਉਣ ਲਈ ਯਤਨਸ਼ੀਲ ਹਨ।ਨਸ਼ਾ ਛਡਾਉ ਕੇਂਦਰਾਂ ਵਿੱਚ ਭੀੜਾਂ ਲੱਗੀਆਂ ਹਨ।ਪਰ ਸਰਕਾਰੀ ਨਸ਼ਾ ਛਡਾਉ ਕੇਂਦਰ ਭ੍ਰਿਸ਼ਟਾਚਾਰ ਦਾ ਅੱਡਾ ਬਣ ਕੇ ਰਹਿ ਗਏ ਹਨ।ਭਾਈ ਸੰਧੂ ਤੇ ਭਾਈ ਦੇਉ ਨੇ ਅੱਗੇ ਕਿਹਾ ਕਿ ਅਗਰ ਸਰਕਾਰ ਨੇ ਸੰਜ਼ੀਦਗੀ ਨਾਲ ਇਸ ਪਾਸੇ ਵੱਲ ਤਵੱਜ਼ੋ ਨਾ ਦਿੱਤੀ ਤਾਂ ਵੱਡੇ ਪੱਧਰ `ਤੇ ਨੌਜ਼ਵਾਨੀ ਦਾ ਘਾਣ ਹੋ ਜਾਵੇਗਾ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media