Tuesday, November 24, 2026

ਸ੍ਰੀ ਸਾਂਈ ਕਾਲਜ ਆਫ ਫਾਰਮੇਸੀ ਵਿਖੇ ਵਿਸਾਖੀ ਮੇਲਾ-2019 ਮਨਾਇਆ

PUNJ1804201915ਜੰਡਿਆਲਾ ਗੁਰੂ, 18 ਅਪ੍ਰੈਲ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਸ਼੍ਰੀ ਸਾਂਈ ਗਰੁੱਪ ਆਫ ਇੰਸਟੀਚਿਉਟ ਦੇ ਮਾਨਾਂਵਾਲਾ ਕੈਂਪਸ ਵਿਖੇ ਚੇਅਰਮੈਨ ਇੰਜ. ਐਸ.ਕੇ ਪੁੰਜ ਅਤੇ ਐਮ.ਡੀ ਸ਼੍ਰੀਮਤੀ ਤ੍ਰਿਪਤਾ ਪੁੰਜ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ `ਵਿਸਾਖੀ ਮੇਲਾ-2019` ਬੜੀ ਧੂਮਧਾਮ ਨਾਲ ਮਨਾਇਆ ਗਿਆ।ਪ੍ਰਿੰਸੀਪਲ ਡਾਇਰੈਕਟਰ ਡਾ. ਦਿਨੇਸ਼ ਕੁਮਾਰ ਨੇ ਜੋਤੀ ਜਗਾ ਕੇ ਕੀਤਾ।ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਿੱਧੇ ਤੇ ਭੰਗੜੇ ਨੇ ਦਰਸ਼ਕਾਂ ਨੂੰ ਨੱਚਣ ਲਈ ਮਜ਼ਬੂਰ ਕਰ ਦਿੱਤਾ।ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਸਭਿਆਚਾਰਕ ਗੀਤ, ਸਕਿੱਟਾਂ ਤੇ ਕੋਰੀਓਗ੍ਰਾਫੀ ਪੇਸ਼ ਕੀਤੀ ਗਈ।ਡਾ. ਦਿਨੇਸ਼ ਕੁਮਾਰ ਨੇ ਵਿਸਾਖੀ ਦੇ ਦਿਹਾੜੇ ਦੀ ਮਹੱਤਤਾ ਬਾਰੇ ਦੱਸਿਆ ਅਤੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੇ ਜਲ੍ਹਿਆਂਵਾਲਾ ਬਾਗ ਦੇ ਖੂਨੀ ਸਾਕੇ ਦੇ 100 ਸਾਲ ਪੂਰੇ ਹੋਣ `ਤੇ ਸ਼ਹੀਦਾਂ ਨੂੰ ਯਾਦ ਕਰਦਿਆਂ ਮੋਨ ਰੱਖ ਕੇ ਸ਼ਰਧਾਂਜਲੀ ਅਰਪਿਤ ਕੀਤੀ ਗਈ। ਇਸ ਮੌਕੇ ਐਚ.ਓ.ਡੀ ਪੂਜਾ ਸ਼ਰਮਾ, ਅਸਿਸਟੈਂਟ ਪ੍ਰੋਫੈਸਰ ਕੁਲਦੀਪ ਸਿੰਘ, ਇੰਦੂ ਸ਼ਰਮਾ, ਸ਼ਿਲਪਾ ਸ਼ਰਮਾ, ਰੂਚੀ ਸੇਫੀ, ਮਨਰੂਪ ਰਾਜ ਕੌਰ, ਸੁਪਰਡੈਂੇਟ ਰਜਿੰਦਰ ਪ੍ਰਸ਼ਾਦ ਕਸਅਪ, ਲਵੀ ਸ਼ਰਮਾ, ਸਚਿਨ ਸ਼ਰਮਾ, ਹਰਪ੍ਰੀਤ ਕੌਰ, ਰਜਿੰਦਰਪਾਲ ਕੌਰ, ਪਰਮਪਾਲ ਕੌਰ, ਬਿੰਦੂ ਸੋਨੀ ਤੋਂ ਇਲਾਵਾ ਸਹਾਇਕ ਸਸਿਸਟੈਂਟ ਪ੍ਰਦੀਪ ਸ਼ਰਮਾ, ਜਤਿੰਦਰ ਸਿੰਘ, ਵਿਸ਼ਾਲ ਸ਼ਰਮਾ ਆਦਿ ਹਾਜਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply